ਹੁੰਮਸ ਭਰੀ ਗਰਮੀ ਦੌਰਾਨ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Thursday, Aug 10, 2023 - 06:31 PM (IST)
ਜਲੰਧਰ: ਪੰਜਾਬ 'ਚ ਇਨ੍ਹੀਂ ਦਿਨੀਂ ਹੁੰਮਸ ਭਰੀ ਗਰਮੀ ਤੋਂ ਲੋਕ ਪ੍ਰੇਸ਼ਾਨ ਹਨ। ਇਸੇ ਦੌਰਾਨ ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਤੇ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਲੋਕਾਂ ਲਈ ਹਦਾਇਤਾਂ ਜਾਰੀ
ਉਧਰ ਆਉਣ ਵਾਲੇ ਇਕ ਹਫ਼ਤੇ ਤੱਕ ਚੰਡੀਗੜ੍ਹ ਵਿਚ ਭਾਰੀ ਮੀਂਹ ਤਾਂ ਨਹੀਂ ਪਰ ਵਿਚ-ਵਿਚ ਮੀਂਹ ਪੈਂਦਾ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਹਲਕੀਆਂ ਪੱਛਮੀ ਪੌਣਾਂ ਸਰਗਰਮ ਹਨ, ਜਿਸਦਾ ਅਸਰ ਦੇਖਣ ਨੂੰ ਮਿਲੇਗਾ। ਮੀਂਹ ਤੋਂ ਬਾਅਦ ਤਾਪਮਾਨ ਵਿਚ ਕਮੀ ਆਉਂਦੀ ਹੈ ਪਰ ਜਿਵੇਂ ਹੀ ਧੁੱਪ ਨਿਕਲਦੀ ਹੈ ਵਾਧਾ ਹੋ ਜਾਂਦਾ ਹੈ ਤਾਂ ਅਜਿਹੇ ਵਿਚ ਤਾਪਮਾਨ 30 ਤੋਂ 34 ਡਿਗਰੀ ਦੇ ਆਸਪਾਸ ਹੀ ਰਹੇਗਾ।
ਇਹ ਵੀ ਪੜ੍ਹੋ : ਯਾਤਰੀਆਂ ਲਈ ਅਹਿਮ ਖ਼ਬਰ, 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8