ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

Friday, Sep 22, 2023 - 05:48 PM (IST)

ਜਲੰਧਰ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ 25 ਸਤੰਬਰ ਤੱਕ ਬੱਦਲਵਾਹੀ ਰਹਿ ਸਕਦੀ ਹੈ ਅਤੇ ਪੰਜਾਬ ਦੇ ਕਈ ਖੇਤਰਾਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਮੀਂਹ ਪੈਣ ਕਾਰਨ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਹਾਲਾਂਕਿ ਬੀਤੇ ਦਿਨ ਵੀਰਵਾਰ ਨੂੰ ਤਿੱਖੀ ਧੁੱਪ ਕਾਰਨ  ਪੰਜਾਬ ਦੇ ਕਈ ਖੇਤਰਾਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਪਾਰ ਚਲਾ ਗਿਆ ਸੀ।

ਇਹ ਵੀ ਪੜ੍ਹੋ :  ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਜੇਕਰ ਚੰਡੀਗੜ੍ਹ ਦੀ ਗੱਲ ਕਰੀਏ ਤਾਂ 24 ਸਤੰਬਰ ਨੂੰ ਕੁਝ ਇਲਾਕਿਆਂ 'ਚ ਬੱਦਲਵਾਹੀ ਦੇ ਨਾਲ-ਨਾਲ ਮੀਂਹ ਪੈਣ ਦਾ ਅਲਰਟ ਹੈ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਤੰਬਰ ਦੇ ਅੰਤ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਵਿੱਚ ਮਾਨਸੂਨ ਹਟ ਸਕਦਾ ਹੈ। 

ਇਹ ਵੀ ਪੜ੍ਹੋ :  ਸਿਪਾਹਸਲਾਰ ਸਣੇ 3 ਕਾਂਗਰਸੀ ਨੇਤਾ ਭਾਜਪਾ ਦੇ ‘ਚਰਨਾਂ’ ’ਚ, ਕਿਸੇ ਸਮੇਂ ਵੀ ਹੋ ਸਕਦੈ ਵੱਡਾ ਧਮਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Harnek Seechewal

Content Editor

Related News