ਪੰਜਾਬ ਵਿਚ ‘ਮਾਨਸੂਨ’ ਦੀ ਦਸਤਕ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਕਦੋਂ ਵਰ੍ਹੇਗਾ ਮੀਂਹ

06/26/2023 12:34:11 AM

ਲੁਧਿਆਣਾ (ਬਸਰਾ)-ਪੰਜਾਬ ’ਚ ਅਗਲੇ 4 ਦਿਨਾਂ ਦੌਰਾਨ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਿਕ ਦੱਖਣ-ਪੱਛਮੀ ਮਾਨਸੂਨ ਮਹਾਰਸ਼ਟਰ, ਮੁੰਬਈ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਜੰਮੂ ਕਸ਼ਮੀਰ, ਹਰਿਆਣਾ, ਗੁਜਰਾਤ ਦੇ ਕੁਝ ਇਲਾਕਿਆਂ ਵੱਲ ਵਧ ਰਿਹਾ ਹੈ। ਅਗਲੇ 2 ਦਿਨਾਂ ਦੌਰਾਨ ਇਹ ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ ਤੇ ਪੰਜਾਬ ’ਚ ਦਸਤਕ ਦੇ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਇਹ 2 ਟੋਲ ਪਲਾਜ਼ੇ ਵੀ ਕਰਨ ਜਾ ਰਹੀ ਬੰਦ

ਮੌਸਮ ਵਿਭਾਗ ਮੁਤਾਬਿਕ ਪੰਜਾਬ ’ਚ ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ’ਚ 2.7 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜੋ ਔਸਤ ਨਾਲੋਂ 2 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ 42.8 ਡਿਗਰੀ ਸੈਲਸੀਅਸ ਰਿਹਾ। 4 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਰਿਹਾ।

 

ਇਹ ਖ਼ਬਰ ਵੀ ਪੜ੍ਹੋ : ਡਿਊਟੀ ਤੋਂ ਪਰਤਦਿਆਂ ASI ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ

ਤਰਨਤਾਰਨ, ਖਡੂਰ ਸਾਹਿਬ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁੱਲਥ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਆਦਿ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਲੁਧਿਆਣਾ, ਪੱਛਮੀ ਫਿਲੌਰ, ਫਗਵਾੜਾ, ਨਕੋਦਰ, ਨਵਾਂਸ਼ਹਿਰ , ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ ਆਦਿ ਇਲਾਕਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਇਕ ਸੰਚਾਲਕ ਪਿਸਤੌਲ ਸਣੇ ਕਾਬੂ  


Manoj

Content Editor

Related News