ਪੰਜਾਬ ''ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
Saturday, Jul 05, 2025 - 06:03 PM (IST)

ਜਲੰਧਰ- ਪੰਜਾਬ 'ਚ ਮੌਨਸੂਨ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉੱਥੇ ਹੀ ਹੁਣ ਕੁਝ ਇਲਾਕਿਆਂ ਵਿੱਚ ਮੌਸਮ 'ਚ ਵੱਡੀ ਤਬਦੀਲੀ ਨਜ਼ਰ ਆਉਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅਚਾਨਕ ਮੌਸਮ ਵਿਗੜ ਸਕਦਾ ਹੈ। ਸੂਬੇ 'ਚ ਮੀਂਹ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੇ ਚੱਲਣ ਦੀ ਪੂਰੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਮੌਸਮ ਵਿਭਾਗ ਦੇ ਅਨੁਸਾਰ ਅੱਜ ਰਾਤ ਨੂੰ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ-ਨਾਲ ਇਨ੍ਹਾਂ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜਿਹੜੇ ਲੋਕ ਖੇਤਾਂ ਜਾਂ ਖੁੱਲ੍ਹੇ ਮੈਦਾਨਾਂ ਵਿੱਚ ਹਨ, ਉਹ ਤੁਰੰਤ ਸੁਰੱਖਿਅਤ ਥਾਵਾਂ 'ਤੇ ਪਹੁੰਚ ਜਾਣ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜੁਲਾਈ ਮਹੀਨੇ ਪੂਰੇ ਸੂਬੇ 'ਚ ਮੀਂਹ, ਬਦਲ ਗਰਜਣ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਭਵਿੱਖਬਾਣੀ ਮੁਤਾਬਕ 6 ਤੇ 7 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਲੁਧਿਆਣਾ, ਰੂਪ ਨਗਰ, ਐੱਸ. ਏ. ਐੱਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹਾਲਾਤ ਵਿਗੜ ਸਕਦੇ ਹਨ ਅਤੇ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਇਨ੍ਹਾਂ ਇਲਾਕਿਆਂ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਬਾਕੀ ਜ਼ਿਲ੍ਹਿਆਂ 'ਚ ਹਲਕੀ ਬੁੰਦਾਬਾਂਦੀ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)
ਇਸ ਤੋਂ ਇਲਾਵਾ 8 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿਚ ਭਾਰੀ ਮੀਂਹ ਦੇ ਨਾਲ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਵਿਭਾਗ ਨੇ 9 ਜੁਲਾਈ ਲਈ ਹਲਕੀ ਬੁੰਦਾਬਾਂਦੀ ਦਾ ਅਸਰ ਦੱਸਿਆ ਹੈ ਅਤੇ ਮੌਸਮ 'ਚ ਤਬਦੀਲੀ ਆਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8