ਹੁੰਮਸ ਭਰੀ ਗਰਮੀ ਦੌਰਾਨ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

Friday, Aug 16, 2024 - 11:17 AM (IST)

ਹੁੰਮਸ ਭਰੀ ਗਰਮੀ ਦੌਰਾਨ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ : ਹੁੰਮਸ ਭਰੀ ਗਰਮੀ ਨਾਲ ਬੇਹਾਲ ਹੋਏ ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਵਿਚ 50 ਫੀਸਦੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਜਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਲੋਕਾਂ ਨੇ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਬੀਤੇ ਦਿਨੀਂ 8 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਈ ਸੀ, ਜਿਸ ਤੋਂ ਬਾਅਦ ਤਾਪਮਾਨ ਵਿਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਸੀ ਜਦਕਿ ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 36.4 ਡਿਗਰੀ ਲੁਧਿਆਣਾ ਦਾ ਰਿਕਾਰਡ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਮਾਨਸੂਨ ਮੁੜ ਸੁਸਤ ਹੋ ਗਿਆ ਹੈ। ਭਾਵੇਂ ਮੌਸਮ ਵਿਭਾਗ ਵਲੋਂ ਪੰਜਾਬ ਵਿਚ ਕੋਈ ਤਾਜ਼ਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐੱਸ. ਏ. ਐੱਸ. ਨਗਰ, ਫਤਹਿਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿਚ 50 ਫੀਸਦੀ ਬਾਰਿਸ਼ ਦੇ ਆਸਾਰ ਹਨ। 

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਭਰਤੀ ਹੋਣ ਦੇ ਚਾਹਵਾਨ ਕਰ ਲੈਣ ਤਿਆਰੀ, ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਦੂਜੇ ਪਾਸੇ ਰਾਜਧਾਨੀ ਦਿੱਲੀ ਅਤੇ ਐੱਨ. ਸੀ. ਆਰ. ਦੇ ਖੇਤਰਾਂ ਵਿਚ ਪਿਛਲੇ 15 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਯਾਨੀ 16 ਅਗਸਤ ਨੂੰ ਦਿੱਲੀ, ਗਾਜ਼ੀਆਬਾਦ ਅਤੇ ਗੌਤਮ ਬੁੱਧ ਨਗਰ (ਨੋਇਡਾ) ਲਈ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ, ਜਦੋਂ ਕਿ ਗੁੜਗਾਓਂ ਅਤੇ ਫਰੀਦਾਬਾਦ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ, ਔਰਤਾਂ ਲਈ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News