ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

09/23/2020 8:54:32 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੋਵਿਡ ਟੈਸਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਕੋਰੋਨਾ ਟੈਸਟਿੰਗ ਲਈ ਉਤਸ਼ਾਹਿਤ ਕਰਨ ਅਤੇ ਪ੍ਰਾਈਵੇਟ ਲੈਬਾਰਟਰੀਜ਼ ਵਲੋਂ ਕੀਤੀ ਜਾ ਰਹੀ ਮੁਨਾਫ਼ਾਖੋਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਲੈਬਜ਼ ਲਈ ਕੋਵਿਡ ਟੈਸਟਿੰਗ ਦੇ ਰੇਟ ਘਟਾ ਦਿੱਤੇ ਹਨ। ਲੈਬਾਰਟਰੀਜ਼ ਨੂੰ ਕੋਵਿਡ ਟੈਸਟਾਂ ਦੇ ਰੇਟਾਂ ਨੂੰ ਲਿਖਤੀ ਰੂਪ 'ਚ ਦਰਸਾਉਣ ਲਈ ਵੀ ਹਦਾਇਤ ਕੀਤੀ ਗਈ ਹੈ ਤਾਂ ਜੋ ਰੇਟ ਆਸਾਨੀ ਨਾਲ ਪੜੇ ਜਾ ਸਕਣ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਜ਼ਿਲ੍ਹੇ 'ਚ ਫ਼ੈਲ ਰਿਹੈ ਕੋਰੋਨਾ ਦਾ ਮੱਕੜ ਜਾਲ, 6 ਮੌਤਾਂ ਸਮੇਤ 220 ਨਵੇਂ ਮਾਮਲੇ ਆਏ ਸਾਹਮਣੇ
ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦਾ ਮਕੜਜਾਲ ਲਗਾਤਾਰ ਜ਼ਿਲ੍ਹੇ 'ਚ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਅੱਜ 6 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ, ਉੱਥੇ ਹੀ 220 ਨਵੇਂ ਕੇਸ  ਕੋਰੋਨਾ ਦੇ ਸਾਹਮਣੇ ਆਏ ਹਨ।

ਪੰਜਾਬੀ ਗਾਇਕਾਂ ਦਾ ਖੇਤੀ ਬਿੱਲਾਂ ਖ਼ਿਲਾਫ਼ ਵੱਧਦਾ ਰੋਹ, ਕਲਾਕਾਰਾਂ ਨੇ ਇੰਝ ਪ੍ਰਗਟਾਇਆ ਰੋਸ
ਜਲੰਧਰ (ਬਿਊਰੋ) : ਖੇਤੀ ਬਿੱਲ ਖ਼ਿਲਾਫ਼ ਪੰਜਾਬ ਦੇ ਕਲਾਕਾਰਾਂ ਵਲੋਂ ਗੀਤਾਂ ਰਾਹੀਂ ਆਪਣਾ ਰੋਸ ਪ੍ਰਗਟਾਇਆ ਜਾ ਰਿਹਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।

ਪਿਛਲੇ 10 ਸਾਲਾਂ ਵਿੱਚ ਸਰਕਾਰ ਨੇ ਸਭ ਤੋਂ ਘੱਟ ਤੈਅ ਕੀਤਾ ਫਸਲਾਂ ਦਾ ਸਮਰਥਨ ਮੁੱਲ
ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਹਰ ਵਾਰ ਦੀ ਤਰ੍ਹਾਂ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਹਾੜੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਐਲਾਨ ਕਰ ਦਿੱਤਾ ਹੈ। ਜਿਸ ਅਧੀਨ ਪੰਜਾਬ ਦੀ ਪ੍ਰਮੁੱਖ ਫਸਲ ਕਣਕ ਦੇ ਸਮਰਥਨ ਮੁੱਲ ਵਿਚ ਸਿਰਫ 50 ਰੁਪਏ ਵਾਧਾ ਕੀਤਾ ਹੈ। ਜਿਸ ਬਾਰੇ ਕੇਂਦਰ ਸਰਕਾਰ ਅਤੇ ਉਸ ਦੇ ਮੰਤਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਲਈ ਇਹ ਵੱਡੀ ਰਾਹਤ ਹੋਵੇਗੀ। 

ਪੰਜਾਬ 'ਚ 'ਕੋਰੋਨਾ' ਕੇਸ ਇਕ ਲੱਖ ਤੋਂ ਪਾਰ, ਡਰਾਉਣੇ ਅੰਕੜਿਆਂ ਨੇ ਸਰਕਾਰ ਦੀ ਉਡਾਈ ਨੀਂਦ
ਜਲੰਧਰ— ਪੂਰੀ ਦੁਨੀਆ 'ਚ ਹਾਹਾਕਾਰ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ 'ਚ ਵੀ ਭਿਆਨਕ ਰੂਪ ਵਿਖਾ ਰਿਹਾ ਹੈ। ਸੂਬੇ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਇਕ ਲੱਖ ਤੋਂ ਪਾਰ ਹੋ ਚੁੱਕੀ ਹੈ। ਮੰਗਲਵਾਰ ਨੂੰ 1535 ਨਵੇਂ ਮਰੀਜ਼ ਮਿਲਣ ਨਾਲ ਕੁੱਲ ਗਿਣਤੀ ਇਕ ਲੱਖ ਤੋਂ ਪਾਰ ਹੋ ਗਈ।

ਵਿਦਿਆਰਥਣ ਨੂੰ ਅਗਵਾ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ, ਗੌਂਡਰ ਗੈਂਗ ਦਾ ਕਨੈਕਸ਼ਨ ਆਇਆ ਸਾਹਮਣੇ
ਗੁਰਦਾਸਪੁਰ (ਬਿਊਰੋ) : ਸਰਹੱਦੀ ਪਿੰਡ ਉਗਰਾ 'ਚ ਇਕ ਨਾਬਾਲਿਗ 11ਵੀਂ ਕਲਾਸ ਦੀ ਵਿਦਿਆਰਥਣ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੇ ਮਾਮਲੇ ਨੇ ਨਵਾਂ ਮੋੜ ਲਿਆ ਹੈ। ਇਸ ਵਿਦਿਆਰਥਣ ਨੂੰ ਅਗਵਾ ਕਰਨ ਵਾਲਿਆਂ ਦਾ ਸਬੰਧ ਖ਼ਤਰਨਾਕ ਗੈਂਗਸਟਰ ਸੁੱਖ ਭਿਖਾਰੀਵਾਲ ਦੇ ਨਾਲ ਪਾਇਆ ਜਾ ਰਿਹਾ ਹੈ ਅਤੇ ਸੁੱਖ ਭਿਖਾਰੀਵਾਲ ਲੰਮੇ ਸਮੇਂ ਤੋਂ ਭਗੌੜਾ ਹੈ ਅਤੇ ਉਹ ਵਿੱਕੀ ਗੌਂਡਰ ਦਾ ਸਾਥੀ ਸੀ।

ਖੇਤੀ ਬਿੱਲਾਂ ਖ਼ਿਲਾਫ਼ ਭਗਵੰਤ ਮਾਨ ਨੇ ਸਰਪੰਚਾਂ ਨੂੰ ਲਾਈ ਗੁਹਾਰ, ਪੰਚਾਇਤਾਂ ਇੰਝ ਕਰਨ ਵਿਰੋਧ
ਸੰਗਰੂਰ: ਖੇਤੀ ਆਰਡੀਨੈਂਸ ਦੇ ਵਿਰੋਧ 'ਚ ਸੰਗਰੂਰ ਜ਼ਿਲ੍ਹੇ 'ਚ ਅੱਜ ਭਗਵੰਤ ਮਾਨ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਇਸ ਪ੍ਰੈੱਸ ਕਾਨਫਰੰਸ 'ਚ ਸੰਗਰੂਰ ਤੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਾਰੇ ਸਰਪੰਚਾਂ ਨੂੰ ਬੁਲਾਇਆ ਹੈ ਤੇ ਜਿਹੜਾ ਖੇਤੀ ਆਰਡੀਨੈਂਸ ਧੱਕੇ ਦੇ ਨਾਲ ਸੰਸਦ 'ਚ ਜੁਬਾਨੀ ਵੋਟਿੰਗ ਰਾਹੀਂ ਪਾਸ ਕੀਤਾ ਗਿਆ, ਉਸ ਦਾ ਵਿਰੋਧ ਕਰਨ ਦੀ ਗੁਹਾਰ ਲਾਈ ਹੈ।

ਖੇਤੀ ਬਿੱਲਾਂ ਦੇ ਵਿਰੋਧ 'ਚ ਖੁੱਲ੍ਹ ਕੇ ਨਿੱਤਰੇ ਨਵਜੋਤ ਸਿੱਧੂ, ਕੇਂਦਰ ਨੂੰ ਮਾਰਿਆ 'ਲਲਕਾਰਾ'
ਅੰਮ੍ਰਿਤਸਰ (ਵੈੱਬ ਡੈਸਕ) : ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਨਵਜੋਤ ਸਿੰਘ ਸਿੱਧੂ ਖੁੱਲ੍ਹ ਕੇ ਮੈਦਾਨ ਵਿਚ ਨਿੱਤਰ ਆਏ। ਇਸ ਆਰਡੀਨੈਂਸ ਦੇ ਖ਼ਿਲਾਫ਼ ਸਿੱਧੂ ਵਲੋਂ ਅੰਮ੍ਰਿਤਸਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਆਪਣੇ ਸਮਰਥਕਾਂ ਨਾਲ ਵਿਰੋਧ ਕਰ ਰਹੇ ਸਿੱਧੂ ਨੇ ਕਿਹਾ ਕਿ ਕਿਸਾਨ ਸਾਡੀ ਪੱਗ ਹਨ, ਕਿਸਾਨਾਂ ਨਾਲ ਹੀ ਸਾਡਾ ਵਜੂਦ ਹੈ।

ਬਾਦਲ ਪਿੰਡ ਤੋਂ ਆ ਰਹੇ 'ਪ੍ਰਦਰਸ਼ਨਕਾਰੀ ਕਿਸਾਨਾਂ' ਨਾਲ ਵਾਪਰਿਆ ਵੱਡਾ ਹਾਦਸਾ
ਬਠਿੰਡਾ (ਕੁਨਾਲ) : ਇੱਥੇ ਬਠਿੰਡਾ-ਬਾਦਲ ਰੋਡ 'ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਕਿਸਾਨਾਂ ਨਾਲ ਭਰੀ ਬੱਸ ਦੀ ਇਕ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 15 ਦੇ ਕਰੀਬ ਕਿਸਾਨ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਬਠਿੰਡਾ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।
 


Bharat Thapa

Content Editor

Related News