ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !

Saturday, Jun 14, 2025 - 06:34 PM (IST)

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !

ਚੰਡੀਗੜ੍ਹ: ਪੰਜਾਬ ’ਚ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਤਾਪਮਾਨ ਲਗਾਤਾਰ ਨਵੇਂ ਰਿਕਾਰਡ ਸੈੱਟ ਕਰ ਰਿਹਾ ਹੈ ਅਤੇ ਲੋਕਾਂ ਦੀ ਵੱਡੀ ਮੁਸ਼ਕਿਲ ਪੈਦਾ ਕਰ ਰਿਹਾ ਹੈ। ਭਿਆਨਕ ਧੁੱਪ ਤੇ ਲੂਹ ਨੇ ਸੂਬੇ ਦੇ ਵੱਡੇ ਹਿੱਸੇ ਨੂੰ ਆਪਣੇ ਚਪੇਟ ਵਿਚ ਲੈ ਲਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ  ਤਾਜ਼ਾ ਜਾਣਕਾਰੀ  ਦਿੱਤੀ ਹੈ। ਵਿਭਾਗ ਮੁਤਾਬਕ ਹੁਣ ਕੁਝ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਚਿਤਾਵਨੀ ਅਨੁਸਾਰ 15 ਜੂਨ ਤੋਂ 18 ਜੂਨ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋਵੇਖਦੀ ਰਹਿ ਗਈ ਪੰਜਾਬ ਪੁਲਸ, ਹੱਥੋਂ ਭੱਜ ਨਿਕਲਿਆ ਕੈਦੀ

ਵਿਭਾਗ ਮੁਤਾਬਕ 15 ਜੂਨ ਨੂੰ ਕੁਝ ਜ਼ਿਲ੍ਹਿਆਂ 'ਚ ਤੂਫਾਨ ਦੇ ਅੰਦਾਜ਼ੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਜਲੰਧਰ ਅਤੇ ਕਪੂਰਥਲਾ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 16 ਤਾਰੀਕ ਨੂੰ ਕੋਈ ਖਾਸ ਚੇਤਾਵਨੀ ਨਹੀਂ ਹੈ, ਇੱਥੇ ਮੌਸਮ ਆਮ ਦੀ ਤਰ੍ਹਾਂ ਰਹੇਗਾ। ਇਸ ਤੋਂ ਇਲਾਵਾ 17 ਤੇ 18 ਜੂਨ ਨੂੰ  ਜ਼ਿਲ੍ਹਾ  ਹੋਸ਼ਿਆਰਪੁਰ, ਜਲੰਧਰ, ਪਠਾਨਕੋਟ ਅਤੇ ਤਰਨਤਾਰਨ ਵਿਚ ਤੇਜ਼ ਤੂਫਾਨ ਦੀ ਚੇਤਾਵਨੀ ਜਾਰੀ ਰਹੇਗੀ। ਵਿਭਾਗ ਨੇ ਤੂਫਾਨ ਦੇ ਸੰਕੇਤ ਦਿੰਦਿਆਂ ਉਪਰੋਕਤ ਜ਼ਿਲ੍ਹਿਆਂ 'ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News