ਪੰਜਾਬ ''ਚ ਗਰਮੀ ਦੀ ਤਪਸ਼ ਕਾਰਨ ਝੁਲਸਣ ਲੱਗੇ ਲੋਕ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

Tuesday, Jun 13, 2023 - 05:23 PM (IST)

ਲੁਧਿਆਣਾ (ਬਸਰਾ) : ਬੀਤੇ ਦਿਨ ਪੰਜਾਬ ’ਚ ਕਈ ਥਾਈਂ ਹਲਕੀ ਬੱਦਲਵਾਈ ਦੇਖਣ ਨੂੰ ਮਿਲੀ ਪਰ ਇਸ ਦੇ ਬਾਵਜੂਦ ਪਾਰਾ 42 ਡਿਗਰੀ ਸੈਲਸੀਅਸ ’ਤੇ ਪੁੱਜ ਗਿਆ, ਜਿਸ ਨੇ ਤਪਿਸ਼ ’ਚ ਵਾਧਾ ਕੀਤਾ। ਅੱਜ ਮੌਸਮ ਖੁਸ਼ਕ ਰਹੇਗਾ ਪਰ ਆਉਣ ਵਾਲੇ 3 ਦਿਨਾਂ ’ਚ ਹਲਕਾ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :  IELTS ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਟੱਡੀ ਪਰਮਿਟ ਦੀਆਂ ਸ਼ਰਤਾਂ ’ਚ ਹੋਇਆ ਬਦਲਾਅ

ਸੋਮਵਾਰ ਨੂੰ ਗਰਮੀ ਨੇ ਆਪਣਾ ਜ਼ੋਰ ਦਿਖਾਇਆ, ਜਿਸ ਕਾਰਨ ਸੜਕਾਂ ਦੁਪਹਿਰ ਸਮੇਂ ਸੁੰਨਸਾਨ ਨਜ਼ਰ ਆਈਆ। ਮੌਸਮ ਵਿਭਾਗ ਮੁਤਾਬਕ ਬੀਤੇ ਦਿਨਾਂ ਦੇ ਮੁਕਾਬਲੇ ਸੋਮਵਾਰ ਨੂੰ ਤਾਪਮਾਨ ਵਿਚ 2.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਪਟਿਆਲਾ ਦਾ 42 ਡਿਗਰੀ ਸੈਲਸੀਅਸ ਰਿਹਾ। 4-5 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਹੀ ਰਿਹਾ। 14 ਤੋਂ ਲੈ ਕੇ 16 ਜੂਨ ਤੱਕ ਪੰਜਾਬ ਦੇ ਕਈ ਇਲਾਕਿਆਂ ’ਚ ਤੇਜ਼ ਹਵਾਵਾਂ ਅਤੇ ਮੀਂਹ ਦੇ ਆਸਾਰ ਹਨ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਖੇਤੀਬਾੜੀ ਨੂੰ ਲੈ ਕੇ ਇੱਕ ਹੋਰ ਵੱਡਾ ਕਦਮ, ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News