ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ, ਜਾਣੋ ਕਦੋ ਪਵੇਗਾ ਮੀਂਹ

Saturday, Feb 01, 2025 - 06:34 PM (IST)

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ, ਜਾਣੋ ਕਦੋ ਪਵੇਗਾ ਮੀਂਹ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਇਕ ਵਾਰ ਫਿਰ ਤੋਂ ਬਦਲਣ ਵਾਲਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 5 ਦਿਨਾਂ ਤੱਕ ਠੰਡ ਅਤੇ ਧੁੰਦ ਦੀ ਸਥਿਤੀ ਬਣੀ ਰਹੇਗੀ, ਜਿਸ ਨਾਲ ਰੋਜ਼ਾਨਾ ਜੀਵਨ ਅਤੇ ਆਵਾਜਾਈ ਪ੍ਰਭਾਵਿਤ ਹੋਵੇਗੀ।

ਪੰਜਾਬ ਅਤੇ ਆਲੇ ਦੁਆਲੇ ਦੇ ਇਲਾਕਿਆਂ ‘ਚ ਸੰਘਣੀ ਧੁੰਦ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।  ਜਾਣਕਰੀ ਅਨੁਸਾਰ ਦੱਸ ਦੇਈਏ ਕਿ ਪੱਛਮੀ ਗੜਬੜੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ, ਜਿਸ ਕਾਰਨ 3-6 ਫਰਵਰੀ ਦੇ ਵਿਚਕਾਰ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਅਤੇ ਠੰਡੀਆਂ ਹਵਾਵਾਂ ਮੁੜ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੇ ਬਜਟ 'ਤੇ  CM ਭਗਵੰਤ ਮਾਨ ਦਾ ਪਹਿਲਾ ਬਿਆਨ

ਅੱਜ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਤੋਂ ਬਾਅਦ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ ਪਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਵੀ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਹਾਲਾਂਕਿ 24 ਘੰਟਿਆਂ ਬਾਅਦ ਤਾਪਮਾਨ ਵਿਚ ਲਗਭਗ 2 ਡਿਗਰੀ ਦਾ ਵਾਧਾ ਹੋ ਸਕਦਾ ਹੈ।  ਪੰਜਾਬ 'ਚ ਸਰਗਰਮ ਪੱਛਮੀ ਗੜਬੜੀ ਦਾ ਅਸਰ ਪਹਾੜੀ ਇਲਾਕਿਆਂ 'ਚ ਜ਼ਿਆਦਾ ਵੇਖਣ ਨੂੰ ਮਿਲੇਗਾ ਪਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਇਸ ਦਾ ਹਲਕਾ ਪ੍ਰਭਾਵ ਪਵੇਗਾ। 2 ਫ਼ਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ ਪਰ 3 ਤੋਂ 5 ਫ਼ਰਵਰੀ ਤੱਕ ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਆਇਆ ਤੇਂਦੂਆ, ਮਿੰਟਾਂ 'ਚ ਪੈ ਗਈ ਭਾਜੜਾਂ, ਲੋਕਾਂ ਦੇ ਸੂਤੇ ਸਾਹ

ਕਿਸਾਨ ਰੱਖਣ ਖ਼ਾਸ ਧਿਆਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਨੇ ਕਿਹਾ ਲਗਾਤਾਰ ਮੌਸਮ ਦੇ ਵਿੱਚ ਜੋ ਵੱਡੀਆਂ ਤਬਦੀਲੀਆਂ ਤਾਪਮਾਨ ਸਬੰਧੀ ਵੇਖਣ ਨੂੰ ਮਿਲਣ ਰਹੀਆਂ ਹਨ, ਇਸ ਦਾ ਅਸਰ ਫ਼ਸਲ ਅਤੇ ਮਨੁੱਖੀ ਸਿਹਤ 'ਤੇ ਵੀ ਹੋ ਰਿਹਾ ਹੈ। ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਮੁਤਾਬਕ ਜ਼ਿਆਦਾ ਗਰਮੀ ਕਣਕ ਦੀ ਫ਼ਸਲ ਲਈ ਸਹੀ ਨਹੀਂ ਹੈ ਅਤੇ ਕਿਸਾਨਾਂ ਨੂੰ ਚੰਗਾ ਝਾੜ ਲੈਣ ਲਈ ਲਗਾਤਾਰ ਫ਼ਸਲ ਨੂੰ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਸੁਖਮੀਤ ਡਿਪਟੀ ਕਤਲ ਕਾਂਡ ਦੇ ਮਾਮਲੇ 'ਚ ਗ੍ਰਿਫ਼ਤਾਰ ਕਾਤਲ ਗੈਂਗਸਟਰ ਪੁਨੀਤ, ਲੱਲੀ ਬਾਰੇ ਖੁੱਲ੍ਹੇ ਰਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News