ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਅਗਲੇ 24 ਘੰਟੇ ਅਹਿਮ, ਕਈ ਸੂਬਿਆਂ ''ਚ ਤੂਫ਼ਾਨ ਨਾਲ ਭਾਰੀ ਮੀਂਹ ਦਾ Alert
Friday, Feb 21, 2025 - 04:38 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬਾਰਿਸ਼ ਅਤੇ ਗੜੇਮਾਰੀ ਹੋਣ ਕਾਰਨ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ ਨੇ ਕਿਸਾਨਾਂ ਦੇ ਸਾਹ ਵੀ ਸੂਤ ਦਿੱਤੇ ਹਨ। ਬੀਤੇ ਦਿਨ ਜਿੱਥੇ ਪਠਾਨਕੋਟ, ਬਟਾਲਾ, ਮਾਨਸਾ, ਭਵਾਨੀਗੜ੍ਹ, ਭਦੌੜ ਦੇ ਆਲੇ-ਦੁਆਲੇ ਇਲਾਕਿਆਂ ਵਿੱਚ ਗੜੇਮਾਰੀ ਹੋਈ, ਉਥੇ ਹੀ ਜਲੰਧਰ, ਤਰਨਤਾਰਨ ਅਤੇ ਹੋਰ ਕਈ ਇਲਾਕਿਆਂ ਵਿੱਚ ਸ਼ਾਮ ਸਮੇਂ ਤੇਜ਼ ਗੜੇਮਾਰੀ ਹੋਈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਇਕ-ਦੋ ਦਿਨ ਮੌਸਮ ਇਸੇ ਤਰ੍ਹਾਂ ਰਹਿ ਸਕਦਾ ਹੈ। ਪਠਾਨਕੋਟ, ਬਟਾਲਾ, ਗੁਰਦਾਸਪੁਰ, ਜਲੰਧਰ, ਤਰਨਤਾਰਨ ਅਤੇ ਪਟਿਆਲਾ ਵਿਚ ਮੌਸਮ ਹੋਰ ਵਿਗੜ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਵੱਡਾ ਹਾਦਸਾ, ਵਿਅਕਤੀ ਦੇ ਸਿਰ ਤੋਂ ਲੰਘੀ ਹਾਈ ਸਪੀਡ ਕਰੇਨ, ਮੰਜ਼ਰ ਵੇਖ ਸਹਿਮੇ ਲੋਕ
ਅਗਲੇ 24 ਘੰਟੇ ਅਹਿਮ, ਕਈ ਸੂਬਿਆਂ 'ਚ ਹੋਵੇਗੀ ਤੇਜ਼ ਬਾਰਿਸ਼
ਉੱਤਰੀ ਭਾਰਤ 'ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ‘ਚ ਕਈ ਸੂਬਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ। 24 ਫ਼ਰਵਰੀ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ 26 ਫ਼ਰਵਰੀ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਹੋਇਆ ਐਲਾਨ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਰੁਣਾਚਲ ਪ੍ਰਦੇਸ਼ 'ਚ 70 ਮਿਲੀਮੀਟਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਗੰਗਾ ਮੈਦਾਨੀ ਇਲਾਕਿਆਂ ‘ਚ ਬਿਜਲੀ ਦੀ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਿੱਕਮ ਅਤੇ ਦਾਰਜੀਲਿੰਗ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ‘ਚ ਅਗਲੇ 24 ਘੰਟਿਆਂ ‘ਚ ਭਾਰੀ ਬਾਰਿਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਕਾਰੋਬਾਰੀਆਂ ਦੇ 2 ਪੁੱਤਾਂ ਨਾਲ ਵਾਪਰੇ ਹਾਦਸੇ ਦੀ ਰੂਹ ਕੰਬਾਊ CCTV ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e