ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ Alert ਹੋਇਆ ਜਾਰੀ

Monday, Jun 30, 2025 - 06:27 PM (IST)

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ Alert ਹੋਇਆ ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਮਾਨਸੂਨ ਪੰਜਾਬ ਵਿਚ ਪੂਰੀ ਤਰ੍ਹਾਂ ਦਸਤਕ ਦੇ ਚੁੱਕਿਆ ਹੈ। ਪੰਜਾਬ ਵਿਚ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਹੈ। ਮਿਲੀ ਤਾਜ਼ਾ ਜਾਣਕਾਰੀ ਮੁਤਾਬਰ ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ, ਹਨ੍ਹੇਰੀ-ਤੂਫ਼ਾਨ ਸਬੰਧੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 4 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

PunjabKesari

ਤਾਜ਼ਾ ਜਾਣਕਾਰੀ ਮੁਤਾਬਕ ਅੱਜ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਮੋਗਾ ਵਿਚ ਭਾਰੀ ਮੀਂਹ ਦਾ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 1 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਉਥੇ ਹੀ 2 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਫਾਜ਼ਿਲਕਾ, ਮੁਕਤਸਰ, ਬਠਿੰਡਾ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ ਕੀਤਾ ਇਹ ਵੱਡਾ ਮੁਕਾਮ

ਇਸੇ ਤਰ੍ਹਾਂ 3 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 4 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਬਠਿੰਡਾ, ਮਾਨਸਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਨ੍ਹੇਰੀ-ਤੂਫ਼ਾਨ ਵੀ ਆਵੇਗਾ। ਉਥੇ ਹੀ ਵਿਭਾਗ ਵੱਲੋਂ ਭਾਰੀ ਬਾਰਿਸ਼ ਦੌਰਾਨ ਜ਼ਰੂਰੀ ਕੰਮ ਤੋਂ ਬਿਨ੍ਹਾਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ ਪਰ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News