ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 13 ਤੋਂ 16 ਅਗਸਤ ਤੱਕ ਵੱਡੀ ਚਿਤਾਵਨੀ

Tuesday, Aug 12, 2025 - 06:07 PM (IST)

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 13 ਤੋਂ 16 ਅਗਸਤ ਤੱਕ ਵੱਡੀ ਚਿਤਾਵਨੀ

ਜਲੰਧਰ- ਪੰਜਾਬ 'ਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ 'ਚ ਵੱਡੇ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਇਲਾਕਿਆਂ 'ਚ ਹਲਕੀ ਬੁੰਦਾਬਾਂਦੀ ਰਹੇਗੀ। 13 ਅਤੇ 14 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਰਕੇ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ

ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਅਨੁਸਾਰ ਮੌਸਮ ਵਿਭਾਗ ਨੇ 12 ਅਗਸਤ ਤੋਂ 16 ਅਗਸਤ 2025 ਤੱਕ ਪੰਜਾਬ 'ਚ ਭਾਰੀ ਬਾਰਿਸ਼ ਦਾ ਅਨੁਮਾਨ ਲਗਾਇਆ ਗਿਆ ਹੈ। ਪੰਜਾਬ 'ਚ ਅਮ੍ਰਿਤਸਰ, ਤਰਨਤਾਰਨ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ ਅਤੇ ਬਠਿੰਡਾ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਬੁੰਦਾਂਬਾਂਦੀ ਦੇ ਆਸਾਰ ਜਤਾਏ ਗਏ ਹਨ।

ਇਹ ਵੀ ਪੜ੍ਹੋ- ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ

ਉੱਥੇ ਹੀ 13 ਤੇ 14 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਸ ਨਗਰ ਅਤੇ ਰੂਪਨਗਰ ਵਿੱਚ ਸਭ ਤੋਂ ਵੱਧ ਵਰਖਾ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਵਿਭਾਗ ਨੇ 15 ਅਗਸਤ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਗਈ। ਉੱਥੇ ਹੀ 16 ਅਗਸਤ ਨੂੰ ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਘੱਟ ਜਾਵੇਗੀ ਅਤੇ ਮੌਸਮ ਫਿਰ ਤੋਂ ਆਮ ਵਰਗਾ ਹੋ ਜਾਵੇਗਾ। ਮੌਸਮ ਵਿਭਾਗ ਨੇ ਨਾਗਰਿਕਾਂ ਅਤੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਭਾਰੀ ਵਰਖਾ ਵਾਲੇ ਦਿਨਾਂ ਵਿੱਚ ਸਾਵਧਾਨ ਰਹਿਣ ਅਤੇ ਜ਼ਰੂਰੀ ਤਿਆਰੀ ਰੱਖਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News