ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ

Monday, Mar 09, 2026 - 02:41 PM (IST)

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (ਪੀ. ਯੂ.) 'ਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਸਿੱਖ ਇਤਿਹਾਸ 'ਤੇ ਇਕ ਪ੍ਰੋਗਰਾਮ 'ਚ ਆਰ. ਐੱਸ. ਐੱਸ. ਅਧਿਕਾਰੀ ਨੂੰ ਮੁੱਖ ਮਹਿਮਾਨ ਵਜੋਂ ਨਿਯੁਕਤ ਕਰ ਦਿੱਤਾ ਗਿਆ, ਜਦੋਂ ਵਿਦਿਆਰਥੀਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਚੰਡੀਗੜ੍ਹ ਪੁਲਸ ਨੇ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ ਅਤੇ ਕਈ ਵਿਦਿਆਰਥੀਆਂ ਨੂੰ ਹਿਰਾਸਤ 'ਚ ਲੈ ਲਿਆ। ਇਸ ਦੌਰਾਨ ਕਈ ਵਿਦਿਆਰਥੀਆਂ ਨੂੰ ਸੱਟਾਂ ਵੀ ਲੱਗੀਆਂ।

ਇਹ ਵੀ ਪੜ੍ਹੋ : ਬਿਜਲੀ ਬਿੱਲ ਭਰਨ ਨੂੰ ਲੈ ਕੇ ਪਿਆ ਨਵਾਂ ਪੰਗਾ, CPDL ਦੇ ਫ਼ੈਸਲੇ ਨੇ ਖ਼ਪਤਕਾਰਾਂ ਨੂੰ ਪਾਇਆ...

ਦਰਅਸਲ ਵਿਦਿਆਰਥੀਆਂ ਦਾ ਦੋਸ਼ ਹੈ ਕਿ ਸਿੱਖ ਇਤਿਹਾਸ ਨਾਲ ਜੁੜੇ ਪ੍ਰੋਗਰਾਮ 'ਚ ਆਰ. ਐੱਸ. ਐੱਸ. ਨਾਲ ਜੁੜੇ ਵਿਅਕਤੀ ਨੂੰ ਮੁੱਖ ਮਹਿਮਾਨ ਬਣਾਉਣਾ ਸਹੀ ਨਹੀਂ ਹੈ ਅਤੇ ਇਸ 'ਚ ਸਿੱਖ ਇਤਿਹਾਸ ਦੇ ਮਾਹਰ ਵਿਦਵਾਨਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।  ਵਿਦਿਆਰਥੀ ਜੱਥੇਬੰਦੀ ਦੇ ਮੈਂਬਰ ਸੁਖਮਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਵੀ. ਸੀ. ਨੂੰ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਸਿੱਖ ਇਤਿਹਾਸ ਨਾਲ ਸਬੰਧਿਤ ਲੈਕਚਰ 'ਚ ਆਰ. ਐੱਸ. ਐੱਸ. ਅਹੁਦੇਦਾਰ ਨੂੰ ਨਾ ਬੁਲਾਇਆ ਜਾਵੇ।

ਇਹ ਵੀ ਪੜ੍ਹੋ : ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...

ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2004 ਦੇ ਹੁਕਮਨਾਮੇ ਦਾ ਹਵਾਲਾ ਦਿੱਤਾ, ਜਿਸ 'ਚ ਆਰ. ਐੱਸ. ਐੱਸ. ਨੂੰ ਸਿੱਖ ਵਿਰੋਧੀ ਦੱਸਿਆ ਗਿਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਇੱਕ ਵਿੱਦਿਅਕ ਸੰਸਥਾ ਹੈ ਅਤੇ ਇਸ ਨੂੰ ਸਿਆਸਤ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News