ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਤੇ ਦਾਸਤਾਨ- ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ

Tuesday, Sep 27, 2022 - 11:43 PM (IST)

ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਤੇ ਦਾਸਤਾਨ- ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ 'ਚ ਸੈਰ ਸਪਾਟੇ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਦੇ ਇਤਿਹਾਸ ਤੇ ਵਿਰਾਸਤ ਨੂੰ ਦਰਸਾਉਂਦੀਆਂ ਇਮਾਰਤਾਂ ਤੇ ਅਜਾਇਬ ਘਰਾਂ ਨੂੰ ਵਿਖਾਉਣ ਲਈ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅੱਜ ਚੰਡੀਗੜ੍ਹ 'ਚ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇਕ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਇਸ 'ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਵਿਰਾਸਤ-ਏ-ਖਾਲਸਾ ਤੇ ਦਾਸਤਾਨ- ਏ-ਸ਼ਹਾਦਤ ਲਈ ਈ-ਬੁਕਿੰਗ ਸੁਵਿਧਾ ਦੀ ਸ਼ੁਰੂਆਤ ਕੀਤੀ । 

ਇਹ ਵੀ ਪੜ੍ਹੋੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਹਰ ਜਲਦ ਤਾਇਨਾਤ ਕੀਤੇ ਜਾਣਗੇ ਸੁਰੱਖਿਆ ਗਾਰਡ : ਬੈਂਸ

ਸੈਰ ਸਪਾਟਾ ਦਿਵਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਯਾਤਰਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਮਾਜਿਕ-ਸੱਭਿਆਚਾਰ ਨੂੰ ਵਧਾਉਣ, ਰੁਜ਼ਗਾਰ ਪੈਦਾ ਕਰਨ, ਦੇਸ਼ ਦੀ ਆਰਥਿਕਤਾ ਨੂੰ ਚਲਾਉਣ 'ਚ ਸੈਰ-ਸਪਾਟਾ ਵੱਲੋਂ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਦਰਸਾਉਣ ਲਈ ਅੱਜ ਦੇ ਦਿਨ ਨੂੰ ਵਿਸ਼ਵ ਭਰ 'ਚ ਵਿਆਪਕ ਤੌਰ 'ਤੇ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਅਨੰਦਪੁਰ ਸਾਹਿਬ ਵਿਖੇ ਸਥਿਤ ਅਜਾਇਬ ਘਰ ਵਿਰਾਸਤ-ਏ-ਖਾਲਸਾ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਦੇ ਅਮੀਰ ਵਿਰਸੇ ਦੇ ਭੰਡਾਰ ਨੂੰ ਦਰਸਾਉਂਦਾ ਹੈ ਤਾਂ ਜੋ ਸਮੁੱਚੀ ਮਨੁੱਖਤਾ ਲਈ ਮਹਾਨ ਗੁਰੂਆਂ ਦੇ ਸਦੀਵੀ ਸੰਦੇਸ਼ਾਂ ਅਤੇ ਗੁਰੂਆਂ ਦੇ ਦਰਸ਼ਨ ਨਾਲ ਸੈਲਾਨੀਆਂ ਨੂੰ ਪ੍ਰੇਰਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਯੂਥ ਅਕਾਲੀ ਦਲ ਵੱਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ, ਵਿਧਾਨ ਸਭਾ ਤੱਕ ਮਾਰਚ ਕੱਢ ਦਿੱਤੀਆਂ ਗ੍ਰਿਫ਼ਤਾਰੀਆਂ

ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਦੀ ਦੇਸ਼ 'ਚ ਹੀ ਨਹੀਂ ਬਲਕਿ ਪੂਰੇ ਵਿਸ਼ਵ 'ਚ ਵੱਖਰੀ ਪਛਾਣ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ 'ਚ ਸਥਿਤ ਅਜਾਇਬ ਘਰ "ਦਾਸਤਾਨ-ਏ-ਸ਼ਹਾਦਤ ਥੀਮ ਪਾਰਕ" ਜੋ ਕਿ ਪੰਜਾਬ ਸਿੱਖ ਧਰਮ ਵੱਲੋਂ ਕੀਤੀ ਕੁਰਬਾਨੀਆਂ ਨੂੰ ਦਰਸਾਉਂਦਾ ਹੈ। ਇਸ ਮੌਕੇ ਮੰਤਰੀ ਨੇ ਸੈਰ ਸਪਾਟਾ ਅਤੇ ਸੱਭਿਆਚਾਰਕ ਦੇ ਵਿਭਾਗ ਦੇ ਅਧਿਾਰੀਆਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦੇਸ ਵਿਦੇਸ਼ ਦੇ ਸੈਲਾਨੀਆਂ ਨਾਲ ਸਾਂਝਾ ਕਰਨ ਲਈ ਮਾਡਰਨ ਤਕਨੀਕ ਦੀ ਵਰਤੋਂ 'ਤੇ ਜ਼ੋਰ ਦਿੱਤਾ। ਸੈਮੀਨਾਰ 'ਚ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ ਤੋਂ ਇਲਾਵਾ ਟੁਰਇਜ਼ਮ ਇੰਡਸਟਰੀ ਨਾਲ ਜੁੜੇ ਪਤਵੰਤੇ ਵਿਸ਼ੇਸ ਤੌਰ 'ਤੇ ਹਾਜ਼ਰ ਸਨ।


author

Mandeep Singh

Content Editor

Related News