ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋਈ : ਅਸ਼ਵਨੀ ਸ਼ਰਮਾ
Monday, May 30, 2022 - 02:18 AM (IST)

ਚੰਡੀਗੜ੍ਹ/ਪਠਾਨਕੋਟ (ਸ਼ਰਮਾ, ਆਦਿਤਿਆ)- ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਖਤਮ ਹੋ ਗਈ ਹੈ।
ਇਹ ਵੀ ਪੜ੍ਹੋ : ਗੈਂਗਵਾਰ ਕਾਰਨ ਪੰਜਾਬ ਨੇ ਇਕ ਹੋਰ ਪੁੱਤਰ ਗੁਆਇਆ : ਰਾਘਵ ਚੱਢਾ
ਸਿੱਧੂ ਮੂਸੇਵਾਲਾ ਦੀ ਸੁਰੱਖਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹਟਾਈ ਸੀ। ਜੇਕਰ ਪੰਜਾਬ ਵਿਚ ਕਾਨੂੰਨ ਵਿਵਸਥਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਹੀਂ ਸੰਭਾਲੀ ਜਾਂਦੀ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 50 ਤੋਂ ਵੱਧ ਕਤਲ ਹੋ ਚੁੱਕੇ ਹਨ। ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਕੀਤੀ ਨਿੰਦਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ