ਪੰਜਾਬ 'ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸੁਖਜਿੰਦਰ ਰੰਧਾਵਾ ਦੀ ਪੁਲਸ ਅਧਿਕਾਰੀਆਂ ਨਾਲ ਬੈਠਕ ਜਾਰੀ

Tuesday, Nov 23, 2021 - 11:54 AM (IST)

ਪੰਜਾਬ 'ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ  ਸੁਖਜਿੰਦਰ ਰੰਧਾਵਾ ਦੀ ਪੁਲਸ ਅਧਿਕਾਰੀਆਂ ਨਾਲ ਬੈਠਕ ਜਾਰੀ

ਅੰਮ੍ਰਿਤਸਰ (ਸੁਮਿਤ) - ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਮਨ-ਕਾਨੂੰਨ ਬਾਰੇ ਬਾਰਡਰ ਪੁਲਸ ਰੇਂਜ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਪੁਲਸ ਲਾਈਨ, ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਕਰ ਰਹੇ ਹਨ। ਮੀਟਿੰਗ ਤੋਂ ਬਾਅਦ ਉਹ ਸ਼ਾਮ 4 ਵਜੇ ਮੀਡੀਆ ਨਾਲ ਗੱਲਬਾਤ ਕਰਨਗੇ। ਦੱਸ ਦੇਈਏ ਕਿ ਬੀਤੇ ਦਿਨ ਜਿੱਥੇ ਪਠਾਨਕੋਟ ’ਚ ਗ੍ਰਨੇਡ ਸੁੱਟੇ ਜਾਣ ਦੇ ਚੱਲਦਿਆਂ ਸਨਸਨੀ ਫੈਲੀ ਗਈ, ਉਥੇ ਹੀ ਦੂਜੇ ਪਾਸੇ ਸਰਹੱਦੀ ਖੇਤਰ ਬਮਿਆਲ ਸਥਿਤ ਪਿੰਡ ਭਰਮਾਲ ਜੱਟਾਂ ਵਿਚ ਕੁਝ ਸ਼ੱਕੀ ਲੋਕਾਂ ਨੂੰ ਦੇਖਿਆ ਗਿਆ ਹੈ, ਜਿਸ ਕਾਰਨ ਪਿੰਡ ਵਾਸੀਆਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਸ਼ੱਕੀਆਂ ਦੀਆਂ ਗਤੀਵਿਧੀਆਂ ਦੇ ਬਾਰੇ ਪਤਾ ਚੱਲਦੇ ਹੀ ਪਿੰਡ ਦੇ ਕੁਝ ਕਿਸਾਨਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਿਸਦੇ ਚੱਲਦਿਆਂ ਦੇਰ ਰਾਤ ਤੱਕ ਬਮਿਆਲ ਸੈਕਟਰ ’ਚ ਸਰਚ ਅਭਿਆਨ ਚਲਦਾ ਰਿਹਾ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਇਸ ਸੰਬੰਧ ’ਚ ਰੰਧਾਵਾ ਨੇ ਅੱਜ ਅੰਮ੍ਰਿਤਸਰ ’ਚ ਉੱਚ ਪੱਧਰੀ ਬੈਠਕ ਬੁਲਾਈ ਹੋਈ ਹੈ, ਜਿਸ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਉਪ-ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਪਿਛਲੇ ਕੁਝ ਸਮੇਂ ਤੋਂ ਡੀ. ਜੀ. ਪੀ. ਪੰਜਾਬ ਇਕਬਾਲਪ੍ਰੀਤ ਸਿੰਘ ਸਹੋਤਾ ਦੇ ਨਾਲ ਮਿਲ ਕੇ ਪੁਲਸ ਅਧਿਕਾਰੀਆਂ ਦੇ ਨਾਲ ਬੈਠਕਾਂ ਕਰਨੀਆਂ ਸ਼ੁਰੂ ਕੀਤੀ ਹੋ ਉਪ-ਮੁੱਖ ਮੰਤਰੀ ਰੰਧਾਵਾ ਅਨੁਸਾਰ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਪਠਾਨਕੋਟ ’ਚ ਹੋਏ ਧਮਾਕੇ ਤੋਂ ਬਾਅਦ ਸੂਬੇ ’ਚ ਪਹਿਲਾਂ ਤੋਂ ਹੀ ਸਰਹੱਦੀ ਖੇਤਰਾਂ ’ਚ ਹਾਈ ਅਲਰਟ ਕੀਤਾ ਹੋਇਆ ਹੈ। ਸਰਹੱਦੀ ਜ਼ਿਲ੍ਹਿਆਂ ’ਚ ਬੀਤੇ ਦਿਨੀਂ ਟਿਫਿਨ ਬੰਬ ਪੰਜਾਬ ਪੁਲਸ ਨੂੰ ਬਰਾਮਦ ਹੋਏ ਸਨ।  

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਜ਼ਿਕਰਯੋਗ ਹੈ ਕਿ ਪਠਾਨਕੋਟ ਜ਼ਿਲ੍ਹਾ ਭਾਰਤੀ ਫੌਜ ਦੇ ਸਭ ਤੋਂ ਮਹੱਤਵਪੂਰਨ ਠਿਕਾਣਿਆਂ ’ਚੋਂ ਇਕ ਹੈ। ਇਥੇ ਭਾਰਤੀ ਹਵਾਈ ਫੌਜ ਦਾ ਸਟੇਸ਼ਨ, ਫੌਜ ਦਾ ਗੋਲਾ-ਬਾਰੂਦ ਦਾ ਡਿਪੂ ਅਤੇ 2 ਬਖਤਰਬੰਦ ਬ੍ਰਿਗੇਡ ਤੇ ਬਖਤਰਬੰਦ ਇਕਾਈਆਂ ਵੀ ਹਨ। ਜ਼ਿਲ੍ਹਾ ਪੁਲਸ ਨੇ ਅਣਪਛਾਤੇ ਹਮਲਾਵਰਾਂ ਨੂੰ ਫੜਨ ਲਈ ਸਾਰੇ ਜ਼ਿਲ੍ਹੇ ’ਚ ਨਾਕੇਬੰਦੀ ਕਰ ਦਿੱਤੀ, ਕਿਉਂਕਿ ਪਠਾਨਕੋਟ ਤੋਂ ਕੁਝ ਹੀ ਕਿਲੋਮੀਟਰ ਦੀ ਦੂਰੀ ’ਤੇ ਹਿਮਾਚਲ ਦਾ ਏਰੀਆ ਆ ਜਾਂਦਾ ਹੈ। ਦੂਜੇ ਪਾਸੇ ਜੰਮੂ-ਕਸ਼ਮੀਰ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀ ਪੁਲਸ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

 


author

rajwinder kaur

Content Editor

Related News