ਮੰਨਾ ਦੇ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ 4 ਦਿਨਾਂ ਪੁਲਸ ਰਿਮਾਂਡ ’ਤੇ

12/25/2019 12:49:01 PM

ਸ੍ਰੀ ਮੁਕਤਸਰ ਸਾਹਿਬ (ਸੰਧਿਆ, ਰਿਣੀ, ਜਨੇਜਾ) - ਮਨਪ੍ਰੀਤ ਮੰਨਾ ਦੇ ਕਤਲ ਕੇਸ ਮਾਮਲੇ ਦੀ ਗੁੱਥੀ ਸੁਲਝਾਉਣ ਲਈ ਪੁਲਸ ਨੇ ਲਾਰੈਂਸ ਬਿਸ਼ਨੋਈ ਨੂੰ ਜੁਡੀਸ਼ੀਅਲ ਕੋਰਟ ਮਲੋਟ ਵਿਖੇ ਭਾਰੀ ਪੁਲਸ ਫੋਰਸ ਸਣੇ ਪੇਸ਼ ਕੀਤਾ। ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਰਾਜਸਥਾਨ ਦੀ ਭਰਤਪੁਰ ਜੇਲ ਵਿਖੇ ਸਜ਼ਾ ਕੱਟ ਰਿਹਾ ਹੈ, ਜਿਸ ਨੂੰ ਅੱਜ ਸਵੇਰ ਬੰਦ ਗੱਡੀ ’ਚ ਅਦਾਲਤ ਵਿਖੇ ਪੇਸ਼ ਕੀਤਾ ਗਿਆ। ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਮੰਨਾ ਕਤਲ ਕੇਸ ’ਚ ਸ਼ੱਕ ਦੇ ਤੌਰ ’ਤੇ ਲਿਆਂਦੇ ਕਥਿਤ ਦੋਸ਼ੀ ਨੂੰ ਡਿਊਟੀ ਮਜਿਸਟ੍ਰੇਟ ਸ਼ਿਵਾਂਗੀ ਸਾਂਗੰਰ ਅੱਗੇ ਪੇਸ਼ ਕੀਤਾ ਗਿਆ। ਪੁਲਸ ਵਲੋਂ ਮੰਗੇ ਪੁਲਸ ਰਿਮਾਂਡ ਦੌਰਾਨ ਮਾਨਯੋਗ ਮੈਜਿਸਟ੍ਰੇਟ ਵਲੋਂ 4 ਦਿਨਾਂ ਦਾ ਪੁਲਸ ਰਿਮਾਂਡ ਦੇ ਦਿੱਤਾ ਗਿਆ। ਇਸ ਮੌਕੇ ਪੁਲਸ ਅਧਿਕਾਰੀਆਂ ’ਚੋਂ ਐੱਸ. ਪੀ. ਡੀ. ਗੁਰਮੇਲ ਸਿੰਘ, ਡੀ. ਐੱਸ. ਪੀ. ਮਨਮੋਹਨ ਸਿੰਘ ਔਲਖ, ਐੱਸ. ਐੱਚ. ਓ. ਸਿਟੀ ਮਲੋਟ ਅਮਨਪ੍ਰੀਤ ਸਿੰਘ, ਐੱਸ.ਐੱਚ.ਓ. ਥਾਣਾ ਸਦਰ ਪਰਮਜੀਤ ਸਿੰਘ ਤੋਂ ਇਲਾਵਾ ਭਾਰੀ ਪੁਲਸ ਅਮਲਾ ਹਾਜ਼ਰ ਸੀ।

 ਕੀ ਕਹਿਣਾ ਹੈ ਸਰਕਾਰੀ ਵਕੀਲ ਦਾ ?
ਜਾਣਕਾਰੀ ਦਿੰਦੇ ਹੋਏ ਸਰਕਾਰੀ ਵਕੀਲ ਨੇ ਦੱਸਿਆ ਕਿ ਮੰਨ੍ਹਾਂ ਕਤਲ ਕੇਸ ਮਾਮਲੇ ਸਬੰਧੀ ਅੱਜ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿਖੇ ਪੇਸ਼ ਕੀਤਾ ਗਿਆ ਹੈ ਜਿੱਥੇ ਅਦਾਲਤ ਨੇ ਪੁਲਸ ਨੂੰ 4 ਦਿਨ੍ਹਾ ਦੇ ਰਿਮਾਂਡ ਲਈ ਮਨਜ਼ੂਰੀ ਦੇ ਦਿੱਤੀ ਹੈ।

ਕੀ ਕਹਿੰਦੇ ਹਨ ਲਾਰੈਂਸ ਬਿਸ਼ਨੋਈ ਦੇ ਵਕੀਲ?
ਲਾਰੈਂਸ ਬਿਸ਼ਨੋਈ ਦੇ ਵਕੀਲ ਸਤਨਾਮ ਸਿੰਘ ਧਿਮਾਨ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜੇਲ ਵਿਚ ਬੈਠ ਕੇ ਕਿਸੇ ਕਤਲ ਵਰਗੀ ਘਟਨਾ ਨੂੰ ਅੰਜਾਮ ਨਹੀਂ ਦੇ ਸਕਦਾ। ਉਨ੍ਹਾਂ ਦੱਸਿਆ ਕਿ ਅੱਜ ਪੁਲਸ ਵੱਲੋਂ 8 ਦਿਨਾ ਦਾ ਰਿਮਾਂਡ ਮੰਗਿਆ ਗਿਆ ਸੀ, ਜਿਸ ’ਤੇ ਜੱਜ ਸਾਹਿਬ ਨੇ 4 ਦਿਨਾ ਦੇ ਪੁਲਸ ਰਿਮਾਂਡ ਲਈ ਮਨਜ਼ੂਰੀ ਦੇ ਦਿੱਤੀ ਹੈ।

ਕੀ ਕਹਿੰਦੇ ਹਨ ਪੁਲਸ ਅਧਿਕਾਰੀ?
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਐੱਸ .ਪੀ .ਡੀ . ਗੁਰਮੇਲ ਸਿੰਘ ਨੇ ਦੱਸਿਆ ਕਿ 2 ਦਸੰਬਰ ਨੂੰ ਮਲੋਟ ਦੇ ਸਕਾਈ ਮਾਲ ਵਿਖੇ ਹੋਏ ਮਨਪ੍ਰੀਤ ਸਿੰਘ ਮੰਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਰਾਹੀਂ ਲਾਰੈਂਸ ਬਿਸ਼ਨੋਈ ਨੇ ਲਈ ਸੀ, ਇਸੇ ਤਹਿਤ ਸੋਸ਼ਲ ਮੀਡੀਆ ’ਤੇ ਦਿੱਤੇ ਬਿਆਨਾਂ ਦੀ ਤਫਤੀਸ਼ ਕਰਨ ਲਈ ਅੱਜ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿਖੇ ਪੇਸ਼ ਕੀਤਾ ਗਿਆ ਹੈ। ਜਿੱਥੇ ਮਾਨਯੋਗ ਡਿਊਟੀ ਮੈਜਿਸਟ੍ਰੇਟ ਵੱਲੋਂ ਪੁੱਛ-ਗਿੱਛ ਕਰਨ ਲਈ 4 ਦਿਨਾ ਦਾ ਪੁਲਸ ਰਿਮਾਂਡ ਦੇ ਦਿੱਤਾ ਗਿਆ ਹੈ।

rajwinder kaur

This news is Content Editor rajwinder kaur