ਮੂਸੇਵਾਲਾ ਕਤਲ ਮਾਮਲੇ 'ਚ 'ਲਾਰੈਂਸ ਬਿਸ਼ਨੋਈ' ਨੂੰ ਹਾਈਕੋਰਟ ਦਾ ਵੱਡਾ ਝਟਕਾ
Thursday, Jun 02, 2022 - 01:30 PM (IST)
ਚੰਡੀਗੜ੍ਹ (ਹਾਂਡਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਵੱਲੋਂ ਲਾਰੈਂਸ ਬਿਸ਼ਨੋਈ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰਾਲੀ ਸਵਾਰਾਂ ਨੂੰ ਟਰਾਲੇ ਨੇ ਦਰੜਿਆ, 3 ਦੀ ਮੌਤ
ਦਰਅਸਲ ਲਾਰੈਂਸ ਬਿਸ਼ਨੋਈ ਦੇ ਵਕੀਲ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਅਤੇ ਹੋਰ ਮਾਮਲੇ ਸਬੰਧੀ ਪੰਜਾਬ ਪੁਲਸ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ 'ਤੇ ਲੈ ਕੇ ਉਸ ਦਾ ਫੇਕ ਐਨਕਾਊਂਟਰ ਕੀਤਾ ਜਾ ਸਕਦਾ ਹੈ ਪਰ ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਹੁਣ 'ਭੁੱਪੀ ਰਾਣਾ' ਦੀ ਐਂਟਰੀ, ਪੋਸਟ ਪਾ ਕੇ ਕਰ ਦਿੱਤਾ ਇਹ ਐਲਾਨ
ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਅਜੇ ਤਾਂ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਲਾਰੈਂਸ਼ ਬਿਸ਼ਨੋਈ ਦਾ ਨਾਂ ਹੀ ਨਹੀਂ ਹੈ ਤਾਂ ਫਿਰ ਪ੍ਰੋਡਕਸ਼ਨ ਵਾਰੰਟ ਕਿਹੜਾ? ਬਿਸ਼ਨੋਈ ਨੇ ਪਟੀਸ਼ਨ 'ਚ ਕਿਹਾ ਸੀ ਕਿ ਪੰਜਾਬ ਪੁਲਸ ਉਸ ਨੂੰ ਪ੍ਰੋਡਕਸਨ ਵਾਰੰਟ 'ਤੇ ਲੈ ਕੇ ਉਸ ਦਾ ਐਨਕਾਊਂਟਰ ਕਰ ਦੇਵੇਗੀ। ਇਸ ਲਈ ਜੇਕਰ ਉਸ ਕੋਲੋਂ ਪੁੱਛਗਿੱਛ ਕਰਨੀ ਹੈ ਤਾਂ ਤਿਹਾੜ ਜੇਲ੍ਹ 'ਚ ਹੀ ਕੀਤੀ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ