ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ ਖਰੜ ਲਿਆਈ ਪੰਜਾਬ ਪੁਲਸ, ਪੁੱਛਗਿੱਛ ਦੌਰਾਨ ਹੋਣਗੇ ਵੱਡੇ ਖ਼ੁਲਾਸੇ

06/15/2022 10:41:22 AM

ਖਰੜ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛਗਿੱਛ ਲਈ ਪੰਜਾਬ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਨੂੰ ਖਰੜ ਲਿਆਂਦਾ ਗਿਆ ਹੈ। ਲਾਰੈਂਸ ਬਿਸ਼ਨੋਈ ਨੂੰ ਅੱਜ ਤੜਕੇ ਸਵੇਰੇ 4.30 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨ ਲਈ ਪੁਲਸ ਰਿਮਾਂਡ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬਿਸ਼ਨੋਈ ਨੂੰ ਖਰੜ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ : ਮੋਹਾਲੀ ਪੁਲਸ ਨੂੰ ਵੱਡੀ ਸਫ਼ਲਤਾ : ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 2 ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਮੁੱਖ ਮੁਲਜ਼ਮ ਮੰਨਿਆ ਗਿਆ ਹੈ। ਲਾਰੈਂਸ ਬਿਸ਼ਨੋਈ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਪੁਲਸ ਰਿਮਾਂਡ 'ਤੇ ਸੀ। ਬਿਸ਼ਨੋਈ ਦਾ 4 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬੀਤੇ ਦਿਨ ਉਸ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਸ ਨੂੰ ਟ੍ਰਾਂਜਿਟ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ ਨੂੰ ਸੌਂਪ ਦਿੱਤਾ।

ਇਹ ਵੀ ਪੜ੍ਹੋ : ਜ਼ੀਰਕਪੁਰ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਪਤਨੀ ਨਾਲ ਝਗੜੇ ਮਗਰੋਂ 6 ਮਹੀਨੇ ਦੇ ਪੁੱਤ ਦੀ ਲਈ ਜਾਨ

ਪੰਜਾਬ ਪੁਲਸ ਬੀਤੇ ਦਿਨ ਹੀ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਲੈ ਕੇ ਮਾਨਸਾ ਪਹੁੰਚੀ। ਬਿਸ਼ਨੋਈ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕਰਨ ਮਗਰੋਂ ਸੀ. ਆਈ. ਏ. ਦਫ਼ਤਰ ਖਰੜ ਲਿਆਂਦਾ ਗਿਆ ਹੈ। ਇੱਥੇ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਵੱਲੋਂ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News