ਅਹਿਮ ਖ਼ਬਰ : ਖਰੜ 'ਚ ਪੁੱਛਗਿੱਛ ਮਗਰੋਂ ਲਾਰੈਂਸ ਬਿਸ਼ਨੋਈ ਨੂੰ ਗੁਪਤ ਥਾਂ ਲੈ ਗਈ ਪੁਲਸ

Wednesday, Jun 15, 2022 - 11:39 AM (IST)

ਖਰੜ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਅੱਜ ਤੜਕੇ ਸਵੇਰੇ ਖਰੜ ਦੇ ਸੀ. ਆਈ. ਏ. ਦਫ਼ਤਰ ਲਿਆਂਦਾ ਗਿਆ। ਇੱਥੇ ਲਾਰੈਂਸ ਬਿਸ਼ਨੋਈ ਤੋਂ ਕਾਫ਼ੀ ਦੇਰ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਪੁਲਸ ਦੀਆਂ ਗੱਡੀਆਂ ਦੇ ਕਾਫ਼ਲੇ 'ਚ ਲਾਰੈਂਸ ਬਿਸ਼ਨੋਈ ਨੂੰ ਕਿਸੇ ਗੁਪਤ ਥਾਂ 'ਤੇ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ਨੂੰ ਅੱਜ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ, CM ਮਾਨ ਤੇ ਕੇਜਰੀਵਾਲ ਦੇਣਗੇ ਹਰੀ ਝੰਡੀ

ਇਸ ਮੌਕੇ ਵੱਡੀ ਗਿਣਤੀ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਤਾਇਨਾਤ ਰਹੇ। ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਕਿਸੇ ਦੂਰ ਥਾਂ 'ਤੇ ਸ਼ਿਫਟ ਕੀਤਾ ਜਾ ਸਕਦਾ ਹੈ। ਲਾਰੈਂਸ ਬਿਸ਼ਨੋਈ ਨੂੰ ਅੱਜ ਤੜਕੇ ਸਵੇਰੇ 4.30 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਆਉਣ ਤੋਂ ਪਹਿਲਾਂ 'ਜਲੰਧਰ' 'ਚ ਮਾਹੌਲ ਵਿਗਾੜਨ ਦੀ ਕੋਸ਼ਿਸ਼, ਕੰਧਾਂ 'ਤੇ ਲਿਖੇ ਖ਼ਾਲਿਸਤਾਨ ਦੇ ਨਾਅਰੇ

ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨ ਲਈ ਪੁਲਸ ਰਿਮਾਂਡ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬਿਸ਼ਨੋਈ ਨੂੰ ਖਰੜ ਲਿਆਂਦਾ ਗਿਆ ਸੀ। ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਮੁੱਖ ਮੁਲਜ਼ਮ ਮੰਨਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News