ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦਾ ਸੰਚਾਲਕ ਰਵੀ ਰਾਜਗੜ੍ਹ ਗ੍ਰਿਫ਼ਤਾਰ

Friday, Jan 27, 2023 - 06:07 PM (IST)

ਚੰਡੀਗੜ੍ਹ (ਵੈੱਬ ਡੈਸਕ) : ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਏ. ਜੀ. ਟੀ. ਐੱਫ਼. ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸੰਚਾਲਕ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ। ਉਨ੍ਹਾਂ ਟਵੀਟ ਕਰਦਿਆਂ ਦੱਸਿਆ ਕਿ AGTF ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸੰਚਾਲਕ ਰਾਜਵੀਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜਾਬ ਪੁਲਸ ਲਈ ਇਕ ਵੱਡੀ ਸਫ਼ਲਤਾ ਹੈ। 

ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਐਲਾਨ, ਜਲਦ ਸ਼ੁਰੂ ਹੋਵੇਗੀ 'ਸਰਕਾਰ ਤੁਹਾਡੇ ਦੁਆਰ' ਯੋਜਨਾ, ਜਾਣੋ ਇਸ ਦੀ ਖ਼ਾਸੀਅਤ

PunjabKesari

ਦੱਸ ਦੇਈਏ ਕਿ ਰਾਜਗੜ੍ਹ ਦਾ ਅਪਰਾਧਿਕ ਇਤਿਹਾਸ ਹੈ। ਪੰਜਾਬ 'ਚ ਉਸ ਦੇ ਖ਼ਿਲਾਫ਼ ਕਤਲ ਅਤੇ ਆਈ. ਪੀ. ਸੀ. ਦੀ ਧਾਰਾ 307, ਆਰਮਜ਼ ਐਕਟ ਤਹਿਤ 10 ਐੱਫ. ਆਈ. ਆਰ. ਦਰਜ ਹਨ। ਡੀ. ਜੀ. ਪੀ. ਯਾਦਵ ਨੇ ਦੱਸਿਆ ਕਿ ਰਾਜਗੜ੍ਹ ਕੋਲੋਂ 30 ਕੈਲੀਬਰ ਚਾਈਨਾ ਮੇਡ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾ ਮੁਤਾਬਕ ਪੰਜਾਬ ਪੁਲਸ, ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। 

PunjabKesari

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦੇ ਨਾਮ 'ਤੇ ਹੋਵੇਗਾ ਸੜਕ ਦਾ ਨਾਂ, ਸੁਰੱਖਿਆ ਲੀਕ ਹੋਣ ਸਬੰਧੀ ਸਿਹਤ ਮੰਤਰੀ ਦਾ ਅਹਿਮ ਬਿਆਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 
 


Simran Bhutto

Content Editor

Related News