ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਚੜ੍ਹਿਆ ਪੁਲਸ ਅੜਿੱਕੇ, ਟੈਕਸੀ ਡਰਾਈਵਰ ਤੋਂ ਬਣਿਆ 'ਬੌਬੀ ਸ਼ੂਟਰ'

Wednesday, Jul 19, 2023 - 08:14 PM (IST)

ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਚੜ੍ਹਿਆ ਪੁਲਸ ਅੜਿੱਕੇ, ਟੈਕਸੀ ਡਰਾਈਵਰ ਤੋਂ ਬਣਿਆ 'ਬੌਬੀ ਸ਼ੂਟਰ'

ਚੰਡੀਗੜ੍ਹ: ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੇ ਫ਼ੋਨ ਕਰਕੇ ਫ਼ਿਰੌਤੀ ਦੀ ਮੰਗ ਕਰਦਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਅਤੇ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਪੁਲਸ ਟੀਮਾਂ ਨੇ ਉਕਤ ਕੋਲੋਂ ਦੋ ਜਿੰਦਾ ਕਾਰਤੂਸ ਸਮੇਤ ਇਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਜਾਅਲੀ SC ਸਰਟੀਫਿਕੇਟਾਂ ਵਿਰੁੱਧ ਸਖ਼ਤ ਹੋਈ ਪੰਜਾਬ ਸਰਕਾਰ, ਕੈਬਨਿਟ ਮੰਤਰੀ ਵੱਲੋਂ ਲਿਆ ਗਿਆ ਐਕਸ਼ਨ

ਏ.ਆਈ.ਜੀ. ਐੱਸ.ਐੱਸ.ਓ.ਸੀ. ਐੱਸ.ਏ.ਐੱਸ ਮੋਹਾਲੀ ਅਸ਼ਵਨੀ ਕਪੂਰ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵੱਲੋਂ ਜ਼ਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਤੋਂ ਬਾਅਦ, ਪੁਲਸ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਐਡਵਾਂਸ ਇੰਟੈਲੀਜੈਂਸ ਇਕੱਤਰ ਕਰਕੇ  ਪੁਲਸ ਨੇ ਬੌਬੀ ਨੂੰ ਜ਼ਿਲ੍ਹਾ ਖੰਨਾ ਤੋਂ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ।

ਇਹ ਖ਼ਬਰ ਵੀ ਪੜ੍ਹੋ - ਦਰਜਾ ਚਾਰ ਮੁਲਾਜ਼ਮ ਨੇ SDM ਤੋਂ ਕੰਮ ਕਰਵਾਉਣ ਲਈ ਮੰਗੀ 10 ਹਜ਼ਾਰ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਏ.ਆਈ.ਜੀ. ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੋਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਧਮਕਾ ਕੇ ਜ਼ਬਰਨ ਵਸੂਲੀ ਕਰਦਾ ਸੀ। ਜ਼ਿਕਰਯੋਗ ਹੈ ਕਿ ਥਾਣਾ ਐੱਸ.ਐੱਸ.ਓ.ਸੀ ਐੱਸ.ਏ.ਐੱਸ. ਨਗਰ ਵਿਖੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐੱਫ.ਆਈ.ਆਰ. ਨੰਬਰ 10 ਮਿਤੀ 24-06-2023 ਨੂੰ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News