Big Breaking: ਜੇਲ੍ਹ 'ਚ ਬੈਠੇ ਲਾਰੈਂਸ ਬਿਸ਼ਨੋਈ ਨੇ ਵੀਡੀਓ ਕਾਲ 'ਤੇ ਕੀਤੀ ਮੋਨੂੰ ਮਾਨੇਸਰ ਨਾਲ ਗੱਲ (ਵੀਡੀਓ)

09/17/2023 4:37:03 AM

ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਜੇਲ੍ਹ 'ਚ ਬੈਠਾ ਗੈਂਗਸਟਰ ਲਾਰੈਂਸ ਬਿਸ਼ਨੋਈ ਮੋਨੂੰ ਮਾਨੇਸਰ ਨਾਲ ਵੀਡੀਓ ਕਾਲ 'ਤੇ ਗੱਲਬਾਤ ਕਰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਵਿਚ ਗੈਂਗਸਟਰ ਬਿਸ਼ਨੋਈ ਦੇ ਨਾਲ ਇਕ ਹੋਰ ਵਿਅਕਤੀ ਵੀ ਨਜ਼ਰ ਆ ਰਿਹਾ ਹੈ ਤਾਂ ਉੱਧਰ ਮੋਨੂੰ ਮਾਨੇਸਰ ਨਾਲ ਵੀ ਕਾਰ ਵਿਚ ਕੋਈ ਵਿਅਕਤੀ ਬੈਠਾ ਦਿਖ ਰਿਹਾ ਹੈ। ਇਹ ਵੀਡੀਓ ਮੋਨੂੰ ਮਾਨੇਸਰ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਵੱਡੀ ਵਾਰਦਾਤ, ਇਕੱਠਿਆਂ ਬਹਿ ਕੇ ਸ਼ਰਾਬ ਪੀਣ ਮਗਰੋਂ ਬਜ਼ੁਰਗ ਦਾ ਕਤਲ, ਹੈਰਾਨ ਕਰ ਦੇਵੇਗੀ ਵਜ੍ਹਾ

ਵੀਡੀਓ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਮੋਨੂੰ ਮਾਨੇਸਰ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਇਹ ਖ਼ਬਰਾਂ ਵੀ ਸਾਹਮਣੇ ਆਈਆਂ ਸਨ ਕਿ ਮੋਨੂੰ ਮਾਨੇਸਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਦੇ ਸੰਪਰਕ ਵਿਚ ਸੀ। 12 ਸਤੰਬਰ ਨੂੰ ਮੋਨੂੰ ਮਾਨੇਸਰ ਨੂੰ ਹਰਿਆਣਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਵੀਡੀਓ ਵੀ ਉਸ ਦੇ ਫ਼ੋਨ ਤੋਂ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਹਾਲਾਂਕਿ ਪੁਲਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਫ਼ਿਲਹਾਲ ਪੁਲਸ ਦਾ ਇਸ ਵੀਡੀਓ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News