ਮੋਗਾ ’ਚ ਵੱਡੀ ਵਾਰਦਾਤ ਕਰਨ ਦੀ ਫਿਰਾਕ ’ਚ ਲਾਰੈਂਸ ਬਿਸ਼ਨੋਈ ਦੇ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ

Wednesday, Aug 02, 2023 - 06:23 PM (IST)

ਮੋਗਾ ’ਚ ਵੱਡੀ ਵਾਰਦਾਤ ਕਰਨ ਦੀ ਫਿਰਾਕ ’ਚ ਲਾਰੈਂਸ ਬਿਸ਼ਨੋਈ ਦੇ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ

ਮੋਗਾ (ਕਸ਼ਿਸ਼) : ਮੋਗਾ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਜਦੋਂ ਮੋਗਾ-ਲੁਧਿਆਣਾ ਟੀ-ਪੁਆਇਟ ਲਿੰਕ ਰੋਡ ਪਿੰਡ ਕੋਕਰੀ ਫੂਲਾ ਸਿੰਘ ਵਾਲਾ ਕੋਲ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਜਗਦੀਪ ਸਿੰਘ ਉਰਫ ਜੱਗਾ ਪੁੱਤਰ ਜਤਿੰਦਰ ਸਿੰਘ ਜੋ ਕਿ ਪਿੰਡ ਧੂੜਕੋਟ ਰਣਸੀਹ, ਥਾਣਾ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਹੈ। ਜਿਸ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧ ਹਨ ਅਤੇ ਗੈਂਗਸਟਰ ਲਾਰੈਂਸ ਬਿਸਨੋਈ ਦੇ ਕਹਿਣ ’ਤੇ ਜੋਧਪੁਰ ਰਾਜਸਥਾਨ ਅਤੇ ਹੋਰ ਸੂਬਿਆਂ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ ਅਤੇ ਇਸ ’ਤੇ ਕਈ ਮੁਕੱਦਮੇ ਵੀ ਦਰਜ ਹਨ। ਜੋ ਕਿ ਹੁਣ ਵਿਦੇਸ਼ ਚਲਾ ਗਿਆ ਹੈ। 

ਇਹ ਵੀ ਪੜ੍ਹੋ : ਇਮਾਰਤਾਂ ਦੇ ਨਕਸ਼ੇ ਪਾਸ ਕਰਨ ਨੂੰ ਲੈ ਕੇ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

ਜਗਦੀਪ ਸਿੰਘ ਉਰਫ ਜੋਗਾ ਨੇ ਵਾਰਦਾਤਾਂ ਕਰਨ ਲਈ ਦੋ ਵਿਅਕਤੀ ਕਪਿਲ ਪੁੱਤਰ ਜੈ ਸ਼ਿਵ ਅਤੇ ਮਨੀਸ਼ ਪ੍ਰਮਾਰ ਪੁੱਤਰ ਮਹਿੰਦਰ ਸਿੰਘ ਵਾਸੀਆਨ ਰੂਪਬਾਸ ਜ਼ਿਲ੍ਹਾ ਭਰਤਪੁਰ, ਰਾਜਸਥਾਨ ਨੂੰ ਪੰਜਾਬ ਬੁਲਾਇਆ ਹੈ ਅਤੇ ਉਨ੍ਹਾਂ ਨੂੰ ਵਧੀਆ ਕਿਸਮ ਦਾ ਅਸਲਾ ਵੀ ਮੁਹੱਈਆ ਕਰਵਾਇਆ ਹੈ। ਇਸ ਇਤਲਾਹ ’ਤੇ ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ 02 ਪਿਸਟਲ 9 ਐੱਮ.ਐੱਮ, 04 ਮੈਗਜ਼ੀਨ ਅਤੇ 40 ਰੋਂਦ 9 ਐੱਮ.ਐੱਮ. ਬਰਾਮਦ ਹੋਏ ਹਨ। 

ਇਹ ਵੀ ਪੜ੍ਹੋ : ਘਰਵਾਲੀ ਬਾਰੇ ਗ਼ਲਤ ਅਫ਼ਵਾਹਾਂ ਫ਼ੈਲਾਉਣ ਤੋਂ ਰੋਕਣਾ ਪਿਆ ਮਹਿੰਗਾ, ਸ਼ਰੇਆਮ ਪਿੰਡ ਵਿਚਾਲੇ ਮਾਰਤਾ ਘਰਵਾਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News