ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮੁੜ ਵਿਗੜੀ ਸਿਹਤ, ਫਰੀਦਕੋਟ ਦੇ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ

Friday, Aug 04, 2023 - 09:15 PM (IST)

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮੁੜ ਵਿਗੜੀ ਸਿਹਤ, ਫਰੀਦਕੋਟ ਦੇ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ

ਬਠਿੰਡਾ (ਵਿਜੇ) : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਿਹਤ ਵਿਗੜਨ ਤੋਂ ਬਾਅਦ ਫਰੀਦਕੋਟ ਦੇ ਮੈਡੀਕਲ ਕਾਲਜ ’ਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਦਿੱਲੀ ਪੁਲਸ ਦੀ ਸਪੈਸ਼ਲ ਬ੍ਰਾਂਚ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਲਿਜਾਣਾ ਚਾਹੁੰਦੀ ਸੀ ਪਰ ਅਚਾਨਕ ਸਿਹਤ ਵਿਗੜਨ ਕਾਰਨ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ’ਚ ਰੈਫਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਨੂੰ ਡੇਂਗੂ ਕਾਰਨ 11 ਜੁਲਾਈ ਨੂੰ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਕਈ ਦਿਨ ਹਸਪਤਾਲ ਦਾਖਲ ਰਿਹਾ ਸੀ। ਦਿੱਲੀ ਪੁਲਸ ਨੇ ਬਿਸ਼ਨੋਈ ਲਈ ਟ੍ਰਾਂਜ਼ਿਟ ਵਾਰੰਟ ਵੀ ਭੇਜਿਆ ਸੀ ਪਰ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਉਸ ਨੂੰ ਕਿਸੇ ਹੋਰ ਦਿਨ ਭੇਜਣ ਲਈ ਕਿਹਾ।

ਇਹ ਵੀ ਪੜ੍ਹੋ : ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਨੌਜਵਾਨ ਨੂੰ ਪਿਆ ਭਾਰੀ, ਨਸ਼ਾ ਤਸਕਰ ਵੱਲੋਂ ਚਲਾਈ ਗੋਲ਼ੀ ਨਾਲ ਹੋਈ ਮੌਤ

ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਦਿੱਲੀ ਪੁਲਸ ਗੈਂਗਸਟਰ ਬਿਸ਼ਨੋਈ ਦੇ ਭਤੀਜੇ ਸਚਿਨ ਥਾਪਰ ਨੂੰ ਅਜ਼ਰਬੇਜਾਨ ਦੇਸ਼ ਤੋਂ ਵਾਪਸ ਲੈ ਕੇ ਦਿੱਲੀ ਪਹੁੰਚੀ ਸੀ। ਸਚਿਨ ਥਾਪਰ ਤੋਂ ਪੁੱਛਗਿੱਛ ’ਚ ਪਤਾ ਲੱਗਾ ਹੈ ਕਿ ਉਸ ਨੇ ਵਿਦੇਸ਼ ਜਾਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਨਾਲ ਕਈ ਵਾਰ ਫੋਨ ’ਤੇ ਗੱਲਬਾਤ ਕੀਤੀ ਸੀ। ਇਸ ਤੋਂ ਇਲਾਵਾ ਉਸ ਨੇ ਹੋਰ ਵੀ ਕਈ ਖੁਲਾਸੇ ਕੀਤੇ ਹਨ, ਜਿਸ ਕਾਰਨ ਦਿੱਲੀ ਪੁਲਸ ਸਚਿਨ ਥਾਪਰ ਅਤੇ ਲਾਰੈਂਸ ਬਿਸ਼ਨੋਈ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਕਾਰਨ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਟੀਮ ਗੈਂਗਸਟਰ ਬਿਸ਼ਨੋਈ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਲੈਣ ਆਈ ਸੀ ਪਰ ਸੁਰੱਖਿਆ ਪ੍ਰਬੰਧਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਸਪੈਸ਼ਲ ਸੈੱਲ ਦੀ ਟੀਮ ਨੂੰ ਕਿਸੇ ਹੋਰ ਦਿਨ ਆਉਣ ਲਈ ਕਹਿ ਕੇ ਵਾਪਸ ਭੇਜ ਦਿੱਤਾ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News