ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਅਦਾਲਤ ’ਚ ਕੀਤਾ ਜਾ ਸਕਦੈ ਪੇਸ਼, ਵਧਾਈ ਗਈ ਸੁਰੱਖਿਆ
Monday, Jun 27, 2022 - 08:35 PM (IST)
ਅੰਮ੍ਰਿਤਸਰ (ਸੰਜੀਵ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। ਅੰਮ੍ਰਿਤਸਰ ਪੁਲਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਸ ਨੂੰ ਇਥੇ ਜਾਂਚ ਲਈ ਐੱਸ. ਐੱਸ. ਓ. ਸੀ. ਵਿਖੇ ਲਿਆਂਦਾ ਜਾਵੇਗਾ। ਇਸ ਪਿੱਛੋਂ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ : ਤਬੀਅਤ ਖ਼ਰਾਬ ਹੋਣ ਮਗਰੋਂ ਸਿਮਰਨਜੀਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ, ਸਮਰਥਕਾਂ ਨੂੰ ਕੀਤੀ ਇਹ ਅਪੀਲ
ਅੰਮ੍ਰਿਤਸਰ ਪੁਲਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛਗਿੱਛ ਲਈ ਉਸ ਨੂੰ ਪੰਜਾਬ ਪੁਲਸ ਨੇ ਰਿਮਾਂਡ ’ਤੇ ਪੰਜਾਬ ਲਿਆਂਦਾ ਹੈ। ਉਸ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਏ ਹਨ। ਅੱਜ ਉਸਦਾ 6 ਦਿਨਾਂ ਰਿਮਾਂਡ ਖ਼ਤਮ ਹੋ ਗਿਆ ਸੀ ਤੇ ਅੰਮ੍ਰਿਤਸਰ ਪੁਲਸ ਨੇ ਮਾਨਸਾ ਅਦਾਲਤ ਤੋਂ ਉਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ, ਜਾਣੋ ਕੀ ਰਹੇ ਵੱਡੇ ਕਾਰਨ