ਅਹਿਮ ਖ਼ਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਕਲਿਆਣ 5 ਸਾਥੀਆਂ ਸਣੇ ਗ੍ਰਿਫ਼ਤਾਰ

07/08/2022 9:02:47 AM

ਅੰਮ੍ਰਿਤਸਰ (ਸਾਗਰ) : ਅੰਮ੍ਰਿਤਸਰ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇੱਕ ਗੈਂਗਸਟਰ ਅਤੇ ਨਸ਼ਾ ਤਸਕਰ ਸਾਜਣ ਕਲਿਆਣ ਨੂੰ ਉਸ ਦੇ ਸਾਥੀਆਂ ਸਣੇ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ ਅਤੇ ਇੱਕ ਕਾਰ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ। ਸਾਜਨ ਕਲਿਆਣ ਦੇ ਨਾਲ-ਨਾਲ ਉਸ ਦੇ 5 ਸਾਥੀ ਵੀ ਪੁਲਸ ਦੀ ਹਿਰਾਸਤ 'ਚ ਹਨ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦੇ ਵਿਆਹ ਦੀ ਖ਼ਬਰ ਮਗਰੋਂ ਸੋਸ਼ਲ ਮੀਡੀਆ 'ਤੇ Memes ਦਾ ਆਇਆ ਹੜ੍ਹ (ਤਸਵੀਰਾਂ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਫੈਜ਼ਪੁਰਾ ਦੇ ਨਵਾੜੀ ਅੱਡੀ ਦੇ ਰਹਿਣ ਵਾਲੇ ਸਾਜਨ ਕਲਿਆਣ ਉਰਫ਼ ਡੱਡੂ ਅਤੇ ਉਸ ਦੇ 5 ਸਾਥੀ ਕਾਰ 'ਚ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਵਿਆਹ, ਦੇਖੋ ਖੁਸ਼ੀ ਦੇ ਪਲ ਬਿਆਨ ਕਰਦੀਆਂ ਤਸਵੀਰਾਂ

ਇਸ ’ਤੇ ਪੁਲਸ ਨੇ ਵੇਰਕਾ ਮੋੜ ’ਤੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਘੇਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ, 13 ਜ਼ਿੰਦਾ ਕਾਰਤੂਸ ਬਰਾਮਦ ਹੋਏ। ਜ਼ਿਕਰਯੋਗ ਹੈ ਕਿ ਸਾਜਨ ਕਲਿਆਣ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਕਲਿਆਣ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita