ਪੰਜਾਬ ਪੁਲਸ ਦੀ AGTF ਨੂੰ ਮਿਲੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ

12/02/2022 8:43:42 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੱਜ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬੰਟੀ ਵਾਸੀ ਜੈਨ ਚੌਕ ਤੇਲੀਵਾੜਾ ਜ਼ਿਲ੍ਹਾ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ, ਜੋ ਕਿ ਹਥਿਆਰਾਂ ਦਾ ਅੰਤਰਰਾਜੀ ਤਸਕਰ ਹੈ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਦਾਤ ਦਿਖਾ ਕੇ ਲੁੱਟੀ ਬਾਈਕ, ਦਿਨ-ਦਿਹਾੜੇ ਹੋਈ ਵਾਰਦਾਤ CCTV 'ਚ ਕੈਦ

ਇਸ ਵੱਡੀ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏ.ਜੀ.ਟੀ.ਐੱਫ. ਨੇ ਜ਼ਿਲ੍ਹਾ ਪੁਲਸ ਐੱਸ.ਏ.ਐੱਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਟੀ ਨੂੰ 20 ਪਿਸਤੌਲ, ਜਿਨ੍ਹਾਂ 'ਚ ਤਿੰਨ .30 ਕੈਲੀਬਰ ਸਮੇਤ 2 ਮੈਗਜ਼ੀਨ, ਦੋ 9 ਐੱਮ.ਐੱਮ. ਸਮੇਤ 2 ਮੈਗਜ਼ੀਨ ਅਤੇ 15 ਇੰਡੀਅਨ ਮੇਡ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸ ਅਤੇ 11 ਮੈਗਜ਼ੀਨਾਂ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ ਇਕ ਇਨੋਵਾ ਕਾਰ ਨੰਬਰ ਐੱਚ ਆਰ 38 ਕਿਊ 2297 ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਪਾਸਟਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਭੰਨ੍ਹਿਆ ਮੋਟਰਸਾਈਕਲ, ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਤੋਂ ਮੁੱਢਲੀ ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਉਸ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਬਰਾੜ ਉਰਫ਼ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਤੱਕ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਦੀ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੀ ਜਾਂਚ ਪ੍ਰਕਿਰਿਆ ਅਧੀਨ ਹੈ। ਇਸੇ ਦੌਰਾਨ ਪੁਲਸ ਨੇ ਥਾਣਾ ਢਕੋਲੀ, ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ 25 (6) ਅਤੇ 25 (7) ਤਹਿਤ ਐੱਫ.ਆਈ.ਆਰ. ਨੰਬਰ 118 ਮਿਤੀ 02.12.2022 ਅਧੀਨ ਮਾਮਲਾ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh