ਹੁਸ਼ਿਆਰਪੁਰ ਪੁਲਸ ਨੂੰ ਮਿਲਿਆ 'ਲਾਰੈਂਸ ਬਿਸ਼ਨੋਈ' ਦਾ ਟ੍ਰਾਂਜਿਟ ਰਿਮਾਂਡ, ਸਖ਼ਤ ਸੁਰੱਖਿਆ ਹੇਠ ਹੋਈ ਪੇਸ਼ੀ

Monday, Jul 11, 2022 - 11:15 AM (IST)

ਹੁਸ਼ਿਆਰਪੁਰ ਪੁਲਸ ਨੂੰ ਮਿਲਿਆ 'ਲਾਰੈਂਸ ਬਿਸ਼ਨੋਈ' ਦਾ ਟ੍ਰਾਂਜਿਟ ਰਿਮਾਂਡ, ਸਖ਼ਤ ਸੁਰੱਖਿਆ ਹੇਠ ਹੋਈ ਪੇਸ਼ੀ

ਅੰਮ੍ਰਿਤਸਰ (ਸੰਜੀਵ) : ਰਾਣਾ ਕੰਧੋਵਾਲੀਆ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੋਮਵਾਰ ਸਵੇਰੇ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਹੁਸ਼ਿਆਰਪੁਰ ਪੁਲਸ ਨੂੰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜਿਟ ਰਿਮਾਂਡ ਦਿੱਤਾ ਗਿਆ। ਇਸ ਮੌਕੇ ਅੰਮ੍ਰਿਤਸਰ ਅਦਾਲਤ ਦੇ ਬਾਹਰ ਵੱਡੀ ਗਿਣਤੀ 'ਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਸਕੂਲ ਹਾਦਸੇ ’ਚ ਮਾਰੀ ਗਈ ਹਿਰਾਕਸ਼ੀ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਏ ਮਾਪੇ

ਲਾਰੈਂਸ ਬਿਸ਼ਨੋਈ ਨੂੰ ਰਾਣਾ ਕੰਧੋਵਾਲੀਆਂ ਕਤਲ ਮਾਮਲੇ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਲਾਰੈਂਸ ਬਿਸ਼ਨੋਈ ਅੰਮ੍ਰਿਤਸਰ ਅਦਾਲਤ 'ਚ ਤੀਜੀ ਵਾਰ ਪੇਸ਼ ਹੋਇਆ ਹੈ। ਇਸ ਤੋਂ ਪਹਿਲਾਂ ਬੀਤੀ 28 ਜੁਲਾਈ ਨੂੰ 6 ਜੁਲਾਈ ਤੱਕ ਅੰਮ੍ਰਿਤਸਰ ਪੁਲਸ ਨੂੰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮਿਲਿਆ ਸੀ ਅਤੇ ਐੱਸ. ਐੱਸ. ਓ. ਸੀ. ਵੱਲੋਂ ਉਸ ਨੂੰ ਆਪਣੀ ਹਿਰਾਸਤ 'ਚ ਰੱਖ ਕੇ ਪੁੱਛਗਿੱਛ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਖਰੜ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ, ਕਈਆਂ ਨੂੰ ਹਿਰਾਸਤ 'ਚ ਲਿਆ

ਫਿਰ 6 ਜੁਲਾਈ ਨੂੰ ਦੁਬਾਰਾ ਅੰਮ੍ਰਿਤਸਰ ਪੁਲਸ ਨੂੰ ਲਾਰੈਂਸ ਬਿਸ਼ਨੋਈ ਦਾ 11 ਜੁਲਾਈ ਤੱਕ ਰਿਮਾਂਡ ਮਿਲਿਆ ਸੀ, ਜਿਸ ਤੋਂ ਬਾਅਦ ਅੱਜ ਅਦਾਲਤ 'ਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ। ਇਸ ਦੌਰਾਨ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕਰਨ ਲਈ ਹੁਸ਼ਿਆਰਪੁਰ ਤੇ ਮੁਕਤਸਰ ਸਾਹਿਬ ਦੀ ਪੁਲਸ ਪਹਿਲਾਂ ਹੀ ਪੁੱਜੀ ਹੋਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News