ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਚੰਡੀਗੜ੍ਹ 'ਚ ਪੇਸ਼ੀ, ਪੁਲਸ ਛਾਉਣੀ 'ਚ ਤਬਦੀਲ ਇਲਾਕਾ

Thursday, Aug 17, 2023 - 11:08 AM (IST)

ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਚੰਡੀਗੜ੍ਹ 'ਚ ਪੇਸ਼ੀ, ਪੁਲਸ ਛਾਉਣੀ 'ਚ ਤਬਦੀਲ ਇਲਾਕਾ

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਪੇਸ਼ੀ ਹੈ। ਇਸ ਦੇ ਮੱਦੇਨਜ਼ਰ ਪੁਲਸ ਵੱਲੋਂ ਪੂਰੇ ਇਲਾਕੇ ਨੂੰ ਛਾਉਣੀ 'ਚ ਤਬਦੀਲ ਕੀਤਾ ਗਿਆ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਸੋਨੂੰ ਸ਼ਾਹ ਕਤਲ ਕੇਸ ਦੇ ਮਾਮਲੇ 'ਚ ਲਾਰੈਂਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬੇਗਾਨੇ ਮਰਦ ਨਾਲ ਘੁੰਮਦਿਆਂ ਦੇਖ ਲਈ ਪਤਨੀ, ਮਗਰੋਂ ਪਤੀ ਨਾਲ ਹੋ ਗਈ ਵਾਰਦਾਤ, ਜਾਣੋ ਪੂਰਾ ਮਾਜਰਾ

ਇਹ ਵੀ ਪਤਾ ਲੱਗਾ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਜ਼ਿਲ੍ਹਾ ਅਦਾਲਤ 'ਚ ਦੁਪਹਿਰ 12 ਵਜੇ ਦੇ ਕਰੀਬ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ ਲਾਰੈਂਸ ਬਿਸ਼ਨੋਈ ਇਸ ਸਮੇਂ ਬਠਿੰਡਾ ਜੇਲ੍ਹ 'ਚ ਪੰਜਾਬ ਪੁਲਸ ਦੀ ਹਿਰਾਸਤ 'ਚ ਹੈ। ਜ਼ਿਲ੍ਹਾ ਅਦਾਲਤ 'ਚ ਲਾਰੈਂਸ ਦੀ ਪੇਸ਼ੀ ਨੂੰ ਲੈ ਕੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ, ਬੰਬੀਹਾ ਗੈਂਗ ਦੇ 5 ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ

ਅਦਾਲਤ ਕੰਪਲੈਕਸ 'ਚ ਆਮ ਲੋਕਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ। ਜਿਨ੍ਹਾਂ ਲੋਕਾਂ ਨੂੰ ਐਂਟਰੀ ਦਿੱਤੀ ਜਾ ਰਹੀ ਹੈ, ਉਨ੍ਹਾਂ ਦੇ ਆਈ. ਡੀ. ਪਰੂਫ਼ ਚੈੱਕ ਕਰਨ ਤੋਂ ਬਾਅਦ ਕੋਰਟ ਕੰਪਲੈਕਸ ਅੰਦਰ ਭੇਜਿਆ ਜਾ ਰਿਹਾ ਹੈ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


 


author

Babita

Content Editor

Related News