ਹੁਣ ਹੁਸ਼ਿਆਰਪੁਰ ਦੀ ਪੁਲਸ ਕਰੇਗੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ, ਅਦਾਲਤ ਨੇ ਦਿੱਤਾ 7 ਦਿਨ ਦਾ ਰਿਮਾਂਡ
Monday, Jul 11, 2022 - 04:08 PM (IST)
ਹੁਸ਼ਿਆਰਪੁਰ (ਅਮਰੀਕ)- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਚਰਚਾ ਵਿਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਹੁਸ਼ਿਆਰਪੁਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਦੀ ਅਦਾਲਤ ਤੋਂ ਹੁਸ਼ਿਆਰਪੁਰ ਪੁਲਸ ਵੱਲੋਂ ਟ੍ਰਾਂਜਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਲਿਆਂਦਾ ਗਿਆ। ਹੁਸ਼ਿਆਰਪੁਰ ਦੇ ਸੀ. ਆਈ. ਏ. ਸਟਾਫ਼ ਨੇ ਸਖ਼ਤ ਸੁਰੱਖਿਆ ਵਿਚਾਲੇ ਲਾਰੈਂਸ ਬਿਸ਼ਨੋਈ ਨੂੰ ਹੁਸ਼ਿਆਰਪੁਰ ਲਿਆਂਦਾ ਅਤੇ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਹੁਸ਼ਿਆਰਪੁਰ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੀ ਪੁਲਸ ਰਿਮਾਂਡ ਦਿੱਤਾ ਹੈ। 7 ਦਿਨ ਦੇ ਮਿਲੇ ਪੁਲਸ ਰਿਮਾਂਡ ਦੌਰਾਨ ਸੀ.ਆਈ.ਏ. ਸਟਾਫ਼ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ਦਾ ਪਿਆਰ ਚੜ੍ਹਿਆ ਪਰਵਾਨ, ਪਾਕਿਸਤਾਨ ਦੀ ਸ਼ੁਮਾਇਲਾ ਨੇ ਜਲੰਧਰ ਦੇ ਮੁੰਡੇ ਨਾਲ ਕੀਤਾ ਵਿਆਹ
ਜਾਣਕਾਰੀ ਦਿੰਦੇ ਬਿਸ਼ਨੋਈ ਦੇ ਵਕੀਲ ਪੰਕਜ ਬੇਦੀ ਨੇ ਦੱਸਿਆ ਕਿ ਸਾਲ 2019 ਵਿਚ ਹੁਸਿ਼ਆਰਪੁਰ ਵਿਚ ਇਕ ਸ਼ਰਾਬ ਕਾਰੋਬਾਰੀ ਦੇ ਘਰ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਸ ਵੱਲੋਂ ਉਸ ਮਾਮਲੇ 'ਚ ਹੀ ਲਾਰੈਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਪਾਉਣ ਲਈ ਇਥੇ ਪੇਸ਼ ਕੀਤਾ ਗਿਆ ਹੈ। ਵਕੀਲ ਪੰਕਜ ਬੇਦੀ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਸੀ ਤਾਂ ਉਸ ਸਮੇਂ ਲਾਰੈਂਸ ਭਗਤਗੜ੍ਹ ਜੇਲ੍ਹ ਵਿਚ ਮੌਜੂਦ ਸੀ ਅਤੇ ਉਸ ਦੀ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ।
ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੋਮਵਾਰ ਸਵੇਰੇ ਅੰਮ੍ਰਿਤਰ ਵਿਖੇ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਹੁਸ਼ਿਆਰਪੁਰ ਪੁਲਸ ਨੂੰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜਿਟ ਰਿਮਾਂਡ ਦਿੱਤਾ ਗਿਆ।
ਦੱਸਣਯੋਗ ਹੈ ਕਿ ਲਾਰੈਂਸ ਬਿਸ਼ਨੋਈ ਅੰਮ੍ਰਿਤਸਰ ਅਦਾਲਤ 'ਚ ਤੀਜੀ ਵਾਰ ਪੇਸ਼ ਹੋਇਆ ਹੈ। ਇਸ ਤੋਂ ਪਹਿਲਾਂ ਬੀਤੀ 28 ਜੁਲਾਈ ਨੂੰ 6 ਜੁਲਾਈ ਤੱਕ ਅੰਮ੍ਰਿਤਸਰ ਪੁਲਸ ਨੂੰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮਿਲਿਆ ਸੀ ਅਤੇ ਐੱਸ. ਐੱਸ. ਓ. ਸੀ. ਵੱਲੋਂ ਉਸ ਨੂੰ ਆਪਣੀ ਹਿਰਾਸਤ 'ਚ ਰੱਖ ਕੇ ਪੁੱਛਗਿੱਛ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ: CM ਮਾਨ ਦੀ ਕੇਂਦਰ ਸਰਕਾਰ ਤੋਂ ਕੀਤੀ ਮੰਗ 'ਤੇ ਰਾਜਾ ਵੜਿੰਗ ਨੇ ਲਈ ਚੁਟਕੀ, ਟਵੀਟ ਕਰਕੇ ਆਖੀ ਵੱਡੀ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ