ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ: ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ ਲਾਰੇਂਸ ਬਿਸ਼ਨੋਈ

06/09/2022 5:04:39 PM

ਨਵੀਂ ਦਿੱਲੀ (ਏਜੰਸੀਆਂ) : ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਦਿੱਲੀ ਪੁਲਸ ਨੇ ਵੱਡਾ ਖ਼ੁਲਾਸਾ ਕੀਤਾ ਹੈ। ਜਿਸ ਲਾਰੇਂਸ ਬਿਸ਼ਨੋਈ ਕੋਲੋਂ ਲੰਮੇ ਸਮੇਂ ਤੋਂ ਪੁੱਛਗਿੱਛ ਹੋ ਰਹੀ ਸੀ, ਨੂੰ ਹੁਣ ਪੁਲਸ ਨੇ ਇਸ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਸ ਕਤਲ ਕਾਂਡ ਵਿੱਚ ਹੁਣ ਤੱਕ 5 ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ । ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ’ਚ 'ਗੈਂਗਸਟਰਵਾਦ' ਕਾਰਨ ਵਧੀ ਪੰਜਾਬ ਪੁਲਸ ਦੀ ਚਿੰਤਾ, ਕਾਨੂੰਨ ਵਿਵਸਥਾ 'ਤੇ ਉੱਠ ਰਹੇ ਸਵਾਲ

ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਵੀ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਮੂਸੇਵਾਲਾ ਦੇ ਕਤਲ ਦੀ ਤਿਆਰੀ ਬਹੁਤ ਪਹਿਲਾਂ ਤੋਂ ਕੀਤੀ ਗਈ ਸੀ । ਇਸ ਘਟਨਾ ਨੂੰ ਰਣਨੀਤੀ ਅਨੁਸਾਰ ਅੰਜਾਮ ਦਿੱਤਾ ਗਿਆ। ਇਸ ’ਚ ਬਿਸ਼ਨੋਈ ਮੁੱਖ ਮੁਲਜ਼ਮ ਵਜੋਂ ਸਾਹਮਣੇ ਆਇਆ ਹੈ। ਦੂਜੇ ਪਾਸੇ ਸੌਰਭ ਮਹਾਕਾਲ ਉਰਫ ਸਿੱਧੇਸ਼ ਹੀਰਾਮਲ ਨੇ ਵੀ ਇਸ ਮਾਮਲੇ ’ਚ ਸਰਗਰਮ ਭੂਮਿਕਾ ਨਿਭਾਈ ਹੈ। ਮੂਸੇਵਾਲਾ ਦੇ ਕਤਲ ’ਚ ਸ਼ਾਮਲ ਮੁੱਖ ਸ਼ੂਟਰ ਦੇ ਕਰੀਬੀ ਮਹਾਕਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਹਾਰਾਸ਼ਟਰ ਪੁਲਸ ਨੇ ਮਹਾਕਾਲ ਨੂੰ ਪੁਣੇ ਤੋਂ ਮਕੋਕਾ ਤਹਿਤ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਸ ਹੁਣ ਉਸ ਤੱਕ ਆਸਾਨੀ ਨਾਲ ਪਹੁੰਚ ਸਕੇਗੀ।

ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ

ਕਿਨ੍ਹਾਂ ਸ਼ਾਰਪ ਸ਼ੂਟਰਾਂ ਦੀ ਹੋਈ ਪਹਿਚਾਣ
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸੁਭਾਸ਼ ਬੋਂਦਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਯਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਤਿੰਨ ਸ਼ਾਰਪ ਸੂਟਰ ਹਰਕਮਲ, ਰੂਪਾ ਅਤੇ ਮਨਪਰੀਤ ਪੰਜਾਬ ਦੇ ਰਹਿਣ ਵਾਲੇ ਹਨ। ਪੁਲਸ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ 3 ਦਿਨ ਪਹਿਲਾਂ ਇਹ ਸਾਰੇ ਕੋਟਕਪੂਰਾ ਹਾਈਵੇ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਇਹ ਕਿੱਥੇ ਰੁਕੇ ਇਸ ਬਾਰੇ ਫਿਲਹਾਲ ਪੁਲਸ ਜਾਂਚ ਕਰ ਰਹੀ ਹੈ। ਇਸ ਪਿੱਛੇ ਦੋ ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ 10 ਸ਼ਾਰਪ ਸ਼ੂਟਰਾਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਵਿਚ ਸ਼ਨਾਖਤ ਵਾਲੇ 8 ਸ਼ਾਰਪ ਸ਼ੂਟਰਾਂ ਤੋਂ ਇਲਾਵਾ ਦੋ ਹੋਰ ਗੈਂਗਸਟਰ ਸ਼ਾਮਲ ਹਨ ਪਰ ਇਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਗਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?  ਕੁਮੈਂਟ ਕਰਕੇ ਦੱਸੋ


Harnek Seechewal

Content Editor

Related News