ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਦੋਸ਼, ਥਰਡ ਡਿਗਰੀ ਇਸਤੇਮਾਲ ਕਰ ਰਹੀ ਪੰਜਾਬ ਪੁਲਸ, ਲਾਰੈਂਸ ਦੀ ਜਾਨ ਨੂੰ ਖ਼ਤਰਾ

Saturday, Jun 18, 2022 - 12:42 PM (IST)

ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਦੋਸ਼, ਥਰਡ ਡਿਗਰੀ ਇਸਤੇਮਾਲ ਕਰ ਰਹੀ ਪੰਜਾਬ ਪੁਲਸ, ਲਾਰੈਂਸ ਦੀ ਜਾਨ ਨੂੰ ਖ਼ਤਰਾ

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਤਿਹਾੜ ਜੇਲ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਸ ’ਤੇ ਵੱਡੇ ਦੋਸ਼ ਲਗਾਏ ਹਨ। ਗੈਂਗਸਟਰ ਦੇ ਵਕੀਲ ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਲਾਰੈਂਸ ਨੂੰ ਇੰਟੈਰੋਗੇਸ਼ਨ ਵਿਚ ਥਰਡ ਡਿਗਰੀ ਟਾਰਚਰ ਕੀਤਾ ਕੀਤਾ ਜਾ ਰਿਹਾ ਹੈ। ਪੰਜਾਬ ਪੁਲਸ ਆਨ ਕੈਮਰਾ ਇੰਟੈਰੋਗੇਸ਼ਨ ਨਹੀਂ ਕਰ ਰਹੀ ਹੈ। ਲਾਰੈਂਸ ਨੂੰ ਕਿਸੇ ਨਾਲ ਮਿਲਣ ਵੀ ਨਹੀਂ ਦਿੱਤਾ ਜਾ ਰਿਹਾ ਹੈ। ਉਹ ਇਸ ਦੇ ਖ਼ਿਲਾਫ਼ ਅਦਾਲਤ ਜਾਣਗੇ। ਅਦਾਲਤ ਵਿਚ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਣਗੇ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਪੰਜਾਬ ਪੁਲਸ ਦੀ ਸਟੇਟਸ ਰਿਪੋਰਟ ਆਈ ਸਾਹਮਣੇ

ਤੇਹਾੜ ਜੇਲ ’ਚੋਂ 14 ਜੂਨ ਨੂੰ ਪੰਜਾਬ ਲੈ ਕੇ ਆਈ ਸੀ ਪੁਲਸ
ਦੱਸਣਯੋਗ ਹੈ ਕਿ ਪੰਜਾਬ ਪੁਲਸ ਲਾਰੈਂਸ ਬਿਸ਼ਨੋਈ ਨੂੰ 14 ਜੂਨ ਨੂੰ ਪੰਜਾਬ ਲੈ ਕੇ ਆਈ ਸੀ। ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ 14 ਜੂਨ ਨੂੰ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਹੋਏ ਸਨ। ਜਿਸ ਵਿਚ ਪੰਜਾਬ ਪੁਲਸ ਦੇ ਸੀਨੀਅਰ ਅਫਸਰ ਵੀ ਸਨ। ਲਾਰੈਂਸ ਦਾ ਰਿਮਾਂਡ ਲੈਂਦੇ ਹੋਏ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੇ ਕਲਾਇੰਟ ਦੀ ਸੁਰੱਖਿਆ ਵਿਚ ਕੋਈ ਚੂਕ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਸਾ ਲੈ ਕੇ ਜਾਣ ਤੋਂ ਬਾਅਦ ਪੁਲਸ ਨੇ ਸਵੇਰੇ 4 ਵਜੇ ਹੀ ਮੈਜਿਸਟ੍ਰੇਟ ਦੇ ਘਰ ਲਾਰੈਂਸ ਨੂੰ ਪੇਸ਼ ਕੀਤਾ। ਉਸ ਸਮੇਂ ਲਾਰੈਂਸ ਵਲੋਂ ਉਸ ਦਾ ਪੱਖ ਰੱਖਣ ਲਈ ਕੋਈ ਵਕੀਲ ਨਹੀਂ ਸੀ। ਸਾਡਾ ਉਥੇ ਹੋਣਾ ਜ਼ਰੂਰੀ ਸੀ। ਅਸੀਂ ਸਵੇਰੇ ਪੇਸ਼ ਕਰਨ ਦੀ ਤਿਆਰੀ ਵਿਚ ਸੀ, ਉਨ੍ਹਾਂ ਨੇ ਰਾਤ ਨੂੰ ਹੀ ਪੇਸ਼ ਕਰ ਦਿੱਤਾ। ਉਥੋਂ ਲਾਰੈਂਸ ਦਾ 7 ਦਿਨ ਦਾ ਰਿਮਾਂਡ ਲੈ ਲਿਆ ਗਿਆ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚੱਕਰ ’ਚ ਠੱਗਿਆ ਗਿਆ ਪਰਿਵਾਰ, ਇੰਝ ਕਰੇਗਾ ਏਜੰਟ ਸੋਚਿਆ ਨਾ ਸੀ

ਸੁਪਰੀਮ ਕੋਰਟ ਦੇ ਹੁਕਮਾਂ ਦੀ ਕੀਤੀ ਜਾ ਰਹੀ ਉਲੰਘਣਾ
ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਲਾਰੈਂਸ ਦੇ ਰਿਮਾਂਡ ਦੌਰਾਨ ਪੰਜਾਬ ਪੁਲਸ ਕਈ ਤਰ੍ਹਾਂ ਦੀ ਉਲੰਘਣਾ ਕਰ ਰਹੀ ਹੈ। ਅਜਿਹੇ ਮਾਮਲੇ ਵਿਚ ਜਦੋਂ ਵੀ ਕੋਈ ਰਿਮਾਂਡ ਲਿਆ ਜਾਂਦਾ ਹੈ ਤਾਂ ਉਸ ਦੀ ਵੀਡੀਓ ਕੈਮਰੇ ਦੇ ਅੱਗੇ ਪੁੱਛਗਿੱਛ ਹੋਣੀ ਚਾਹੀਦੀ ਹੈ। ਇਹ ਸੁਪਰੀਮ ਕੋਰਟ ਦੇ ਪਰਮਵੀਰ ਸਿੰਘ ਵਰਸਿਜ ਬਲਜੀਤ ਸਿੰਘ ਕੇਸ ਦੇ ਫ਼ੈਸਲੇ ਦੀ ਉਲੰਘਣਾ ਹੈ। ਇਸ ਵਿਚ ਸਾਫ ਦੱਸਿਆ ਗਿਆ ਹੈ ਕਿ ਇੰਟੈਰੋਗੇਸ਼ਨ ਦੌਰਾਨ ਕੈਮਰਾ ਹੋਣਾ ਜ਼ਰੂਰੀ ਹੈ। ਮੇਰੇ ਕਲਾਇੰਟ ਨੂੰ ਥਰਡ ਡਿਗਰੀ ਟਾਰਚਰ ਕੀਤਾ ਜਾ ਰਿਹਾ ਹੈ ਅਤੇ ਲਾਰੈਂਸ ਦੀ ਜਾਨ ਨੂੰ ਖਤਰਾ ਹੈ।

ਇਹ ਵੀ ਪੜ੍ਹੋ : ਦੋਸਤ ਨੇ ਕੀਤਾ ਦੋਸਤ ਦਾ ਕਤਲ, ਹੈਰਾਨ ਕਰ ਦੇਵੇਗੀ ਕਤਲ ਦੀ ਵਜ੍ਹਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News