ਸਲਮਾਨ ਖ਼ਾਨ ਨੂੰ ਲੈ ਕੇ ਮੁੜ ਬੋਲਿਆ ਲਾਰੈਂਸ ਬਿਸ਼ਨੋਈ, ‘ਮੁਆਫ਼ੀ ਮੰਗੇ ਨਹੀਂ ਤਾਂ ਆਪਣੇ ਤਰੀਕੇ ਨਾਲ ਸਮਝਾਵਾਂਗੇ’

Wednesday, Mar 15, 2023 - 11:03 AM (IST)

ਸਲਮਾਨ ਖ਼ਾਨ ਨੂੰ ਲੈ ਕੇ ਮੁੜ ਬੋਲਿਆ ਲਾਰੈਂਸ ਬਿਸ਼ਨੋਈ, ‘ਮੁਆਫ਼ੀ ਮੰਗੇ ਨਹੀਂ ਤਾਂ ਆਪਣੇ ਤਰੀਕੇ ਨਾਲ ਸਮਝਾਵਾਂਗੇ’

ਚੰਡੀਗੜ੍ਹ (ਬਿਊਰੋ)– ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਮੰਗਲਵਾਰ ਨੂੰ ਇਕ ਟੀ. ਵੀ. ਚੈਨਲ ਨੂੰ ਦਿੱਤੇ ਇੰਟਰਵਿਊ ਨੇ ਹਲਚਲ ਮਚਾ ਦਿੱਤੀ ਹੈ। ਇੰਟਰਵਿਊ ’ਚ ਲਾਰੈਂਸ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਨਾਲ-ਨਾਲ ਸਲਮਾਨ ਖ਼ਾਨ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਤੇ ਨਾਲ ਹੀ ਸਲਮਾਨ ਖ਼ਾਨ ਨੂੰ ਮੁੜ ਧਮਕੀ ਵੀ ਦਿੱਤੀ ਹੈ।

ਬਿਸ਼ਨੋਈ ਨੇ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਇਕ ਵਾਰ ਮੁੜ ਧਮਕੀ ਦੇਣ ਦੇ ਲਹਿਜ਼ੇ ’ਚ ਕਿਹਾ ਕਿ ਜਾਂ ਤਾਂ ਸਲਮਾਨ ਖ਼ਾਨ ਨੂੰ ਮੁਆਫ਼ੀ ਮੰਗਣੀ ਪਵੇਗੀ ਜਾਂ ਫਿਰ ਉਸ ਨੂੰ ਅਸੀਂ ਆਪਣੇ ਤਰੀਕੇ ਨਾਲ ਸਮਝਾਵਾਂਗੇ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨਾਲ ਹੋਏ ਵਿਵਾਦਾਂ ਬਾਰੇ ਖੁੱਲ੍ਹ ਕੇ ਬੋਲੇ ਕਰਨ ਔਜਲਾ, ਕਿਹਾ, "ਮੈਂ ਸਿੱਧੂ ਨੂੰ ਫ਼ੋਨ ਕਰ ਕੇ..."

ਉਧਰ ਇਸ ਇੰਟਰਵਿਊ ਦੇ ਚੱਲਣ ਤੋਂ ਬਾਅਦ ਬਠਿੰਡਾ ਜੇਲ ਦੇ ਸੁਪਰਡੈਂਟ ਐੱਨ. ਡੀ. ਨੇਗੀ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਬਿਸ਼ਨੋਈ ਬਠਿੰਡਾ ਜੇਲ ’ਚ ਬੰਦ ਹੈ ਤੇ ਇਹ ਇੰਟਰਵਿਊ ਬਠਿੰਡਾ ਜੇਲ ਦੇ ਅੰਦਰ ਨਹੀਂ ਹੋਈ ਹੈ। ਨੇਗੀ ਦਾ ਕਹਿਣਾ ਹੈ ਕਿ ਬਠਿੰਡਾ ਜੇਲ ਪੂਰੀ ਤਰ੍ਹਾਂ ਜੈਮਰ ਨਾਲ ਲੈਸ ਹੈ ਤੇ ਮੋਬਾਇਲ ਇਸਤੇਮਾਲ ਹੋਣ ਦੀ ਸੰਭਾਵਨਾ ਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਬਿਸ਼ਨੋਈ ਅਕਸਰ ਹੀ ਦੂਜੇ ਸੂਬਿਆਂ ’ਚ ਪੇਸ਼ੀਆਂ ’ਤੇ ਜਾਂਦਾ ਰਹਿੰਦਾ ਹੈ, ਸੰਭਾਵਨਾ ਹੈ ਕਿ ਉਥੇ ਇਹ ਇੰਟਰਵਿਊ ਰਿਕਾਰਡ ਹੋਈ ਹੋਵੇਗੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News