ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਦੀ ਜਾਂਚ ਰਿਪੋਰਟ 15 ਦਿਨਾਂ 'ਚ ਸੌਂਪਣ ਦੀ ਤਾਕੀਦ

Friday, Apr 07, 2023 - 08:54 AM (IST)

ਚੰਡੀਗੜ੍ਹ(ਰਮਨਜੀਤ ਸਿੰਘ)– ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬੀਤੇ ਮਹੀਨੇ ਟੀ.ਵੀ. ਚੈਨਲਾਂ ’ਤੇ ਚੱਲੀ ਇੰਟਰਵਿਊ ਦੀ ਜਾਂਚ ਦਾ ਕੰਮ 15 ਦਿਨਾਂ ਵਿਚ ਨਿਪਟਾ ਕੇ ਤੱਥਾਂ ’ਤੇ ਆਧਾਰਿਤ ਰਿਪੋਰਟ ਦੇਣ ਲਈ ਮੁੱਖ ਸਕੱਤਰ ਪੰਜਾਬ ਵਲੋਂ ਜਾਂਚ ਕਮੇਟੀ ਨੂੰ ਤਾਕੀਦ ਕੀਤੀ ਗਈ ਹੈ। ਜਾਂਚ ਕਮੇਟੀ ਸਪੈਸ਼ਲ ਡੀ.ਜੀ.ਪੀ. ਕੁਲਦੀਪ ਸਿੰਘ ਦੀ ਅਗਵਾਈ ਵਿਚ ਆਪਣਾ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ਮਾਲ ਗੱਡੀ ’ਤੇ ਸੈਲਫੀ ਲੈਣੀ ਪਈ ਮਹਿੰਗੀ ; ਹਾਈ ਵੋਲਟੇਜ ਤਾਰ ਦੀ ਲਪੇਟ ’ਚ ਆ ਕੇ ਨੌਜਵਾਨ ਬੁਰੀ ਤਰ੍ਹਾਂ ਝੁਲਸਿਆ

ਜਾਣਕਾਰੀ ਮੁਤਾਬਕ ਮੁੱਖ ਸਕੱਤਰ ਵਲੋਂ ਗਠਿਤ ਕੀਤੀ ਗਈ ਕਮੇਟੀ ਵਿਚ ਸਪੈਸ਼ਲ ਡੀ.ਜੀ.ਪੀ. ਕੁਲਦੀਪ ਸਿੰਘ ਦੇ ਨਾਲ-ਨਾਲ ਏ.ਡੀ.ਜੀ.ਪੀ. ਜੇਲ੍ਹ ਨੂੰ ਵੀ ਮੈਂਬਰ ਰੱਖਿਆ ਗਿਆ ਹੈ, ਜਿਸ ਵਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਰਕਾਰ ਟੀ.ਵੀ. ’ਤੇ ਇੰਟਰਵਿਊ ਚੱਲਣ ਦੇ ਸਮੇਂ ਉਹ ਕਿਸ ਜੇਲ੍ਹ ਵਿਚ ਬੰਦ ਸੀ ਅਤੇ ਉਸ ਸਮੇਂ ਉਸ ਕੋਲ ਮੋਬਾਇਲ ਫ਼ੋਨ ਅਤੇ ਇੰਟਰਨੈੱਟ ਦੀ ਸਹੂਲਤ ਕਿਵੇਂ ਪਹੁੰਚੀ ਸੀ। ਧਿਆਨ ਰਹੇ ਕਿ ਇਸ ਮਾਮਲੇ ਕਾਰਣ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੀ ਕਾਫ਼ੀ ਕਿਰਕਿਰੀ ਹੋਈ ਸੀ।

ਇਹ ਵੀ ਪੜ੍ਹੋ: ਬ੍ਰਾਜ਼ੀਲ 'ਚ ਵਿਅਕਤੀ ਨੇ 'ਡੇਅ ਕੇਅਰ ਸੈਂਟਰ' 'ਚ ਦਾਖ਼ਲ ਹੋ ਕੇ 4 ਬੱਚਿਆਂ ਨੂੰ ਕੁਹਾੜੀ ਨਾਲ ਵੱਢਿਆ, ਮੌਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News