ਜੇਲ੍ਹ 'ਚੋਂ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਲਿੱਪ ਵਾਇਰਲ ਹੋਣ 'ਤੇ ਮਜੀਠੀਆ ਨੇ ਚੁੱਕੇ ਸਵਾਲ

Tuesday, Jun 18, 2024 - 10:40 PM (IST)

ਜੇਲ੍ਹ 'ਚੋਂ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਲਿੱਪ ਵਾਇਰਲ ਹੋਣ 'ਤੇ ਮਜੀਠੀਆ ਨੇ ਚੁੱਕੇ ਸਵਾਲ

ਅੰਮ੍ਰਿਤਸਰ : ਗੁਜਰਾਤ ਦੀ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਲੀ ਕਲਿੱਪ ਵਾਇਰਲ ਹੋਣ 'ਤੇ ਬਿਕਰਮ ਮਜੀਠੀਆ ਨੇ ਸਵਾਲ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ। ਹਾਲ ਹੀ ਵਿਚ ਬਿਸ਼ਨੋਈ ਨੇ ਗੁਜਰਾਤ ਜੇਲ੍ਹ ਤੋਂ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੂੰ ਈਦ ਦੀ ਸ਼ੁਭਕਾਮਨਾਵਾਂ ਦਿੱਤੀਆਂ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਉਹ ਕੈਦ ਵਿਚ ਹੋਣ ਦੇ ਬਾਵਜੂਦ ਵੀ ਆਜ਼ਾਦੀ ਨਾਲ ਕੰਮ ਕਰ ਸਕਦਾ ਹੈ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਵਲੋਂ ਜੇਲ੍ਹ 'ਚੋਂ ਕੀਤੀ ਵੀਡੀਓ ਕਾਲ 'ਤੇ 'ਆਪ' ਨੇ ਜਾਖੜ 'ਤੇ ਚੁੱਕੇ ਸਵਾਲ

ਪੰਜਾਬ ਦੀ ਜੇਲ੍ਹ ਤੋਂ ਲਾਈਵ ਇੰਟਰਵਿਊ ਦੇਣ ਦੇ ਮਾਮਲੇ ਵਿਚ ਇਕ SIT ਬਣਾਈ ਸੀ ਜਾਂਚ ਲਈ ਪਰ ਜਾਂਚ ਵਿਚ ਕੁਝ ਵੀ ਨਤੀਜੇ ਨਹੀਂ ਮਿਲੇ। ਉਸ ਦਾ ਗੈਂਗ ਸਲਮਾਨ ਖਾਨ ਨੂੰ ਲਗਾਤਾਰ ਧਮਕੀਆਂ ਦੇ ਰਿਹਾ ਹੈ, ਸਲਮਾਨ ਖਾਨ ਦੇ ਨਿਵਾਸ 'ਤੇ ਕਈ ਵਾਰ ਹਮਲੇ ਹੋਏ ਹਨ ਜਦੋਂ ਗੈਂਗਸਟਰ ਕੈਦ ਵਿਚ ਹੋਣ ਦੇ ਬਾਵਜੂਦ ਬਿਨਾਂ ਕਿਸੇ ਰੋਕ ਟੋਕ ਦੇ ਕੰਮ ਕਰ ਸਕਦੇ ਹਨ ਤਾਂ ਅਜਿਹੀ ਗਤੀਵਿਧੀਆਂ ਜਨਤਕ ਸੁਰੱਖਿਆ ਲਈ ਵੱਡੇ ਖਤਰੇ ਪੈਦਾ ਕਰਦੀਆਂ ਹਨ। 

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਵਾਪਰਿਆ ਵੱਡਾ ਹਾਦਸਾ, ਤਿੰਨ ਘਰਾਂ 'ਚ ਵਿਛੇ ਸੱਥਰ

 


author

Gurminder Singh

Content Editor

Related News