Breaking News: ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

Saturday, Oct 07, 2023 - 07:46 PM (IST)

Breaking News: ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ : ਭਾਰਤੀ ਮੂਲ ਦੀ ਅੰਤਰਰਾਸ਼ਟਰੀ ਪੰਜਾਬੀ ਗਾਇਕਾ ਅਤੇ ਅਮਰੀਕਾ 'ਚ ਰਹਿ ਰਹੀ ਜੈਸਮੀਨ ਸੈਂਡਲਸ ਨੂੰ ਵਿਦੇਸ਼ੀ ਨੰਬਰਾਂ ਤੋਂ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਲੇਡੀ ਸਿੰਗਰ ਨੂੰ ਦਿੱਲੀ ਏਅਰਪੋਰਟ ਪਹੁੰਚਦੇ ਹੀ ਵਿਦੇਸ਼ੀ ਨੰਬਰ ਤੋਂ ਧਮਕੀ ਮਿਲੀ। ਸ਼ਨੀਵਾਰ ਯਾਨੀ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਇਸ ਗਾਇਕਾ ਦਾ ਲਾਈਵ ਪ੍ਰੋਗਰਾਮ ਹੈ।

ਇਹ ਵੀ ਪੜ੍ਹੋ : ਸੂਡਾਨ 'ਚ ਫਿਰ ਭੜਕਿਆ ਖੂਨੀ ਸੰਘਰਸ਼, ਤਾਬੜਤੋੜ ਗੋਲ਼ੀਬਾਰੀ ਨਾਲ 11 ਲੋਕਾਂ ਦੀ ਗਈ ਜਾਨ, 90 ਜ਼ਖ਼ਮੀ

PunjabKesari

ਅਮਰੀਕੀ ਸਿੰਗਰ ਨੂੰ ਧਮਕੀ ਭਰੇ ਫੋਨ ਕਾਲ 'ਚ ਕਿਹਾ ਗਿਆ ਹੈ ਕਿ ਉਹ ਉਸ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਮਾਰ ਦੇਣਗੇ। ਧਮਕੀ ਭਰੇ ਫ਼ੋਨ ਕਾਲ ਤੋਂ ਬਾਅਦ ਜੈਸਮੀਨ ਸੈਂਡਲਸ ਦਿੱਲੀ ਦੇ ਇਕ ਪੰਜ ਤਾਰਾ ਹੋਟਲ ਵਿੱਚ ਠਹਿਰੀ ਹੋਈ ਹੈ, ਜਿੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ। ਜੈਸਮੀਨ ਨੂੰ ਵੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਦਿੱਲੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਖੁਫੀਆ ਵਿਭਾਗ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੈਨਚੈਸਟਰ 'ਚ 72 ਸਾਲਾ ਔਰਤ ਤੇ ਵਿਅਕਤੀ ਨਾਲ ਰੇਪ, ਭਾਰਤੀ ਮੂਲ ਦਾ ਦੋਸ਼ੀ ਗ੍ਰਿਫ਼ਤਾਰ

PunjabKesari

ਇਸ ਤੋਂ ਪਹਿਲਾਂ ਜਾਂਚ 'ਚ ਸਾਹਮਣੇ ਆਇਆ ਸੀ ਕਿ ਲਾਰੈਂਸ ਬਿਸ਼ਨੋਈ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਸਮੇਤ ਕਈ ਵੱਡੇ ਲੋਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਲਾਰੈਂਸ ਗੈਂਗ ਸਲਮਾਨ ਖਾਨ ਨੂੰ ਮਾਰਨ ਵਿੱਚ ਤਿੰਨ ਵਾਰ ਅਸਫਲ ਰਿਹਾ ਹੈ ਅਤੇ ਲਾਰੈਂਸ ਬਿਸ਼ਨੋਈ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਦਿੱਲੀ ਪੁਲਸ ਅਤੇ NIA ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News