ਸਿੱਧੂ ਮੂਸੇ ਵਾਲਾ ਮੁੜ ਵਿਵਾਦਾਂ 'ਚ, ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਕੇਸ ਦਰਜ

Saturday, Feb 12, 2022 - 05:38 PM (IST)

ਸਿੱਧੂ ਮੂਸੇ ਵਾਲਾ ਮੁੜ ਵਿਵਾਦਾਂ 'ਚ, ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਕੇਸ ਦਰਜ

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਇਕ ਵਾਰ ਮੁੜ ਵਿਵਾਦਾਂ 'ਚ ਘਿਰ ਗਿਆ ਹੈ। ਦਰਅਸਲ, ਇਸ ਵਾਰ ਸਿੱਧੂ ਮੂਸੇ ਵਾਲਾ ਵਕੀਲਾਂ ਨੂੰ ਲੈ ਕੇ ਵਿਵਾਦਾਂ 'ਚ ਆਇਆ ਹੈ। ਐਡਵੋਕੇਟ ਸੁਨੀਲ ਕੁਮਾਰ ਮੱਲ੍ਹਣ ਵੱਲੋਂ ਜ਼ਿਲ੍ਹਾ ਅਦਾਲਤ 'ਚ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ। ਐਡਵੋਕੇਟ ਮੱਲ੍ਹਣ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲਾ ਦੇ 'ਸੰਜੂ' ਗੀਤ 'ਚ ਵਕੀਲਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਹੈ। ਇਹ ਸਭ ਸਿੱਧੂ ਮੂਸੇ ਵਾਲਾ ਨੇ ਜਾਣਬੁੱਝ ਕੇ ਵਕੀਲਾਂ ਦੇ ਅਕਸ ਨੂੰ ਢਾਹ ਲਾਉਣ ਲਈ ਕੀਤਾ ਹੈ। ਮੂਸੇ ਵਾਲਾ ਨੇ ਇਸ ਗੀਤ ਨੂੰ ਜਾਣਬੁੱਝ ਕੇ ਗਲਤ ਇਰਾਦੇ ਨਾਲ ਰਿਲੀਜ਼ ਕਰਕੇ ਨਿਆਂ ਪ੍ਰਣਾਲੀ ਦਾ ਅਕਸ ਖ਼ਰਾਬ ਕਰਨ ਦਾ ਕੰਮ ਕੀਤਾ ਹੈ। 

ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਕਾਂਗਰਸੀ ਉਮੀਦਵਾਰ ਤੇ ਵਿਵਾਦਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ ਆਪਣੇ ਸੁਭਾਅ ਤੇ ਗਾਇਕੀ ਦੇ ਅੰਦਾਜ਼ ਨੂੰ ਲੈ ਕੇ ਕਈ ਵਾਰ ਵਿਵਾਦਾਂ 'ਚ ਘਿਰ ਚੁੱਕਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਉਸ ਖਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਕੇਸ ਦਾਇਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਮੁੰਦਰ ਕੰਢੇ ਕਬੂਤਰਾਂ ਨਾਲ ਮਸਤੀ ਕਰਦੀ ਦਿਸੀ ਸ਼ਹਿਨਾਜ਼ ਗਿੱਲ, ਲਿਖੀ ਇਹ ਗੱਲ

ਦੱਸ ਦਈਏ ਕਿ ਐਡਵੋਕੇਟ ਮੱਲ੍ਹਣ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਆਪਣੇ ਗੀਤਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰਗਿਆਂ ਲਈ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਸਿੱਧੂ 'ਤੇ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ਦੇ ਵੀ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੇ ਗੀਤ 'ਚ ਭੱਦੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਹੈ। ਸਿੱਧੂ ਮੂਸੇ ਵਾਲਾ ਦਾ ਇਹ ਐਕਟ ਆਈ. ਪੀ. ਸੀ., ਆਰਮਜ਼ ਐਕਟ ਅਤੇ ਆਈ. ਟੀ. ਐਕਟ ਦੀਆਂ ਧਾਰਾਵਾਂ ਅਧੀਨ ਆਉਂਦਾ ਹੈ। ਇਨ੍ਹਾਂ 'ਚ ਦੇਸ਼ ਖਿਲਾਫ਼ ਕਾਰਵਾਈਆਂ, ਅਪਰਾਧਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹੈ। 

ਇਹ ਖ਼ਬਰ ਵੀ ਪੜ੍ਹੋ : ਲਤਾ ਦੇ ਅੰਤਿਮ ਸੰਸਕਾਰ ’ਚ ਕਾਂਗਰਸ ਦੀ ਗੈਰ-ਮੌਜੂਦਗੀ ਹੈਰਾਨ ਕਰਨ ਵਾਲੀ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐਡਵੋਕੇਟ ਨੇ 15 ਜੁਲਾਈ 2021 ਨੂੰ ਸਿੱਧੂ ਮੂਸੇ ਵਾਲਾ ਨੂੰ ਇਸ ਗੀਤ ਬਾਰੇ ਕਾਨੂੰਨੀ ਨੋਟਿਸ ਵੀ ਭੇਜਿਆ ਸੀ, ਜਿਸ ਦਾ ਉਸ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ। ਸਿੱਧੂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਤੋਂ ਇਲਾਵਾ 'ਸੰਜੂ' ਗੀਤ ਤੋਂ ਕਮਾਏ ਪੈਸੇ ਵਕੀਲਾਂ ਨੂੰ ਮੁਆਵਜ਼ੇ ਵਜੋਂ 'ਬਾਰ ਕੌਂਸਲ ਆਫ਼ ਪੰਜਾਬ ਹਰਿਆਣਾ' ਦੇ ਐਡਵੋਕੇਟ ਵੈਲਫੇਅਰ ਫੰਡ 'ਚ ਪਾਉਣ ਦੀ ਮੰਗ ਕੀਤੀ ਗਈ।


ਨੋਟ– ਸਿੱਧੂ ਮੂਸੇ ਵਾਲਾ ਦੀ ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।


author

Rahul Singh

Content Editor

Related News