ਗੁਰਦਾਸਪੁਰ ’ਚ ਵੱਡੀ ਵਾਰਦਾਤ, ਵਕੀਲ ਨੇ ਸ਼ਰੇਆਮ ਚਲਾਈਆਂ ਗੋਲ਼ੀਆਂ, ਇਕ ਦੀ ਮੌਤ
Saturday, May 29, 2021 - 05:56 PM (IST)
ਗੁਰਦਾਸਪੁਰ (ਗੁਰਪ੍ਰੀਤ ਚਾਵਲਾ, ਹਰਮਨ) : ਜ਼ਮੀਨੀ ਵਿਵਾਦ ਨੂੰ ਲੈ ਕੇ ਗੁਰਦਾਸਪੁਰ ਦੇ ਪਿੰਡ ਖੋਖਰ ਵਿਚ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਵਾਰਦਾਤ ਵਿਚ ਇਕ 50 ਸਾਲਾਂ ਵਿਅਕਤੀ ਬਲਵਿੰਦਰ ਸਿੰਘ ਦੀ 2 ਗੋਲ਼ੀਆਂ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਵਿਚ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਅਤੇ ਮ੍ਰਿਤਕ ਦਾ ਭਤੀਜਾ ਗੁਰਪ੍ਰੀਤ ਸਿੰਘ ਵੀ ਗੋਲ਼ੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹਨ। ਜ਼ਖਮੀਆਂ ਦਾ ਨਿਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਮੌਕੇ ’ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪਾਤੜਾਂ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਿਓ ਨੇ ਕੁਹਾੜੀ ਨਾਲ ਵੱਢਿਆ ਨੌਜਵਾਨ ਪੁੱਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭਾਭੀ ਦਲਬੀਰ ਕੌਰ ਨੇ ਦੱਸਿਆ ਕਿ ਉਸਦਾ ਜੇਠ ਬਲਵਿੰਦਰ ਸਿੰਘ ਅਤੇ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਖੇਤਾਂ ਵਿਚ ਭਿੰਡੀਆਂ ਦੀ ਫ਼ਸਲ ਲਗਾਈ ਹੋਈ ਹੈ ਅਤੇ ਉਸਦਾ ਚਾਚਾ ਅਮਰੀਕ ਸਿੰਘ ਜੋ ਕੀ ਪੇਸ਼ੇ ਵਜੋਂ ਵਕੀਲ ਹੈ, ਉਨ੍ਹਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਖੇਤ ਵਾਹੁਣ ਲੱਗਾ ਸੀ ਜਦੋਂ ਇਨ੍ਹਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਉਸਨੇ ਪਿਸਟਲ ਨਾਲ ਚਾਰ ਫ਼ਾਇਰ ਕੀਤੇ ਜਿਨ੍ਹਾਂ ਵਿਚੋਂ 2 ਗੋਲ਼ੀਆਂ ਬਲਵਿੰਦਰ ਸਿੰਘ ਦੇ ਲੱਗੀਆਂ ਜਿਸਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਗੋਲ਼ੀ ਉਸਦੀ ਜੇਠਾਣੀ ਮਨਜੀਤ ਕੌਰ ਦੇ ਮੋਢੇ ’ਤੇ ਲੱਗੀ ਅਤੇ ਇਕ ਉਸਦੇ ਪੁੱਤਰ ਦੀ ਛਾਤੀ ਵਿਚ ਲੱਗੀ ਜਿਸ ਕਾਰਨ ਦੋਵਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਬੇਨਕਾਬ ਹੋਇਆ ਇਕ ਹੋਰ ਦੇਹ ਵਪਾਰ ਦਾ ਕਾਲਾ ਧੰਦਾ, ਤਿੰਨ ਕੁੜੀਆਂ ਸਣੇ 9 ਵਿਅਕਤੀ ਪੁਲਸ ਨੇ ਕੀਤੇ ਕਾਬੂ
ਦੂਜੇ ਪਾਸੇ ਘਟਨਾ ਸਥਾਨ ’ਤੇ ਪਹੁੰਚੇ ਡੀ. ਐੱਸ. ਪੀ. ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜ਼ਮੀਨੀ ਝਗੜੇ ਨੂੰ ਲੈਕੇ ਗੋਲ਼ੀਆਂ ਚਲੀਆਂ ਹਨ ਅਤੇ ਇਕ ਵਿਅਕਤੀ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਬਲਵਿੰਦਰ ਸਿੰਘ ਨੇ ਤਿੰਨ ਕਨਾਲਾ ਜ਼ਮੀਨ ਅਮਰੀਕ ਸਿੰਘ ਨੂੰ ਵੇਚੀ ਸੀ ਅਤੇ ਅਮਰੀਕ ਸਿੰਘ ਦਾ ਕਹਿਣਾ ਹੈ ਕਿ ਉਹ ਇਹ ਜ਼ਮੀਨ ਲੈਣਾ ਚਾਹੁੰਦਾ ਹੈ ਜਿਸ ਵਿਚ ਭਿੰਡੀਆਂ ਬੀਜੀਆਂ ਹਨ ਪਰ ਬਲਵਿੰਦਰ ਸਿੰਘ ਉਸਨੂੰ ਕੋਈ ਹੋਰ ਜ਼ਮੀਨ ਦੇ ਰਿਹਾ ਸੀ, ਇਸ ਲਈ ਇਨ੍ਹਾਂ ਦੋਵਾਂ ਦਾ ਝਗੜਾ ਹੋ ਗਿਆ ਅਤੇ ਅਮਰੀਕ ਸਿੰਘ ਨੇ ਗੋਲ਼ੀਆਂ ਮਾਰ ਕੇ ਬਲਵਿੰਦਰ ਸਿੰਘ ਨੂੰ ਮਾਰ ਦਿੱਤਾ। ਇਸ ਵਾਰਦਾਤ ਵਿਚ ਦੋ ਹੋਰ ਜ਼ਖਮੀ ਹੋਏ ਹਨ, ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ ਪੇਸ਼ੇ ਤੋਂ ਵਕੀਲ ਹੈ ਉਨ੍ਹਾਂ ਮਾਮਲਾ ਦਰਜ ਕਰਕੇ ਜਾਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਮਹਿਲਾ ਨੂੰ ਮਿਲਣ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?