ਵਕੀਲ ਸਤਪਾਲ ਬਾਂਸਲ ਨੇ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਅਰਜ਼ੀ

Friday, Oct 30, 2026 - 01:04 PM (IST)

ਵਕੀਲ ਸਤਪਾਲ ਬਾਂਸਲ ਨੇ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਅਰਜ਼ੀ

ਚੰਡੀਗੜ੍ਹ (ਸੁਸ਼ੀਲ) : ਕੰਟੀਨ ਸੰਚਾਲਕ ਯਾਦਵ ਦੀ ਮੌਤ ਦੇ ਮਾਮਲੇ ’ਚ ਘਿਰੇ ਵਕੀਲ ਸਤਪਾਲ ਬਾਂਸਲ ਨੇ ਜ਼ਿਲ੍ਹਾ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਅਰਜ਼ੀ ’ਤੇ ਸੁਣਵਾਈ ਕਰਦਿਆਂ ਪੁਲਸ ਨੂੰ ਸ਼ੁੱਕਰਵਾਰ ਲਈ ਨੋਟਿਸ ਜਾਰੀ ਕੀਤਾ ਹੈ। ਕੰਟੀਨ ਸੰਚਾਲਕ ਰਾਮ ਮਿਲਨ ਯਾਦਵ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਸੈਕਟਰ-36 ਥਾਣੇ ਦੀ ਪੁਲਸ ਨੇ ਐੱਫ.ਆਈ.ਆਰ. ਦਰਜ ਕੀਤੀ ਸੀ। ਗ੍ਰਿਫ਼ਤਾਰੀ ਦੇ ਖ਼ਦਸ਼ੇ ਦੇ ਮੱਦੇਨਜ਼ਰ ਸਤਪਾਲ ਬਾਂਸਲ ਨੇ ਅਗਾਊਂ ਜ਼ਮਾਨਤ ਲਈ ਅਦਾਲਤ ਦਾ ਰੁਖ਼ ਕੀਤਾ ਹੈ। ਰਾਮ ਮਿਲਨ ਯਾਦਵ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ ਤੇ ਹਸਪਤਾਲ ’ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।

ਮ੍ਰਿਤਕ ਦੇ ਪੁੱਤਰ ਨੇ ਵਕੀਲ ਸਤਪਾਲ ਬਾਂਸਲ ’ਤੇ ਬੇਇੱਜ਼ਤ ਕਰਨ ਅਤੇ ਤੰਗ ਕਰਨ ਦੇ ਦੋਸ਼ ਲਾਏ ਸਨ। ਐੱਫ.ਆਈ.ਆਰ. ਦਰਜ ਹੋਣ ਦੇ ਵਿਰੋਧ ’ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਸਤਪਾਲ ਬਾਂਸਲ ਦੇ ਸਮਰਥਨ ’ਚ ਕੰਮਕਾਜ ਬੰਦ ਰੱਖਿਆ ਸੀ। ਬਾਰ ਐਸੋਸੀਏਸ਼ਨ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਵਿਰੁੱਧ ਐੱਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਅਪਣਾਈ ਗਈ ਪ੍ਰਕਿਰਿਆ ਅਤੇ ਜਾਂਚ ਸਬੰਧੀ ਉੱਠੇ ਸਵਾਲਾਂ ਦੀ ਨਿਰਪੱਖਤਾ ਨਾਲ ਪੜਤਾਲ ਕੀਤੀ ਜਾਵੇ।
 


author

Babita

Content Editor

Related News