ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਸੀਨੀਅਰ ਆਗੂ ਡਿੰਪੀ ਢਿੱਲੋਂ ਨੇ ਛੱਡੀ ਪਾਰਟੀ
Monday, Aug 26, 2024 - 05:28 AM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਵਿਚੋਂ ਅਸਤੀਫ਼ਾ ਦੇ ਦਿੱਤਾ। ਡਿੰਪੀ ਢਿੱਲੋਂ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਪਰ ਉਹ ਕਦੋਂ ਕੋਈ ਹੋਰ ਪਾਰਟੀ ਜੁਆਇਨ ਕਰਨਗੇ, ਇਸ ਬਾਰੇ ਅਜੇ ਕੁਝ ਵੀ ਪਤਾ ਨਹੀਂ ਹੈ।
ਹਰਦੀਪ ਸਿੰਘ ਡਿੰਪੀ ਗਿੱਦੜਬਾਹਾ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਹਨ। ਅਸਤੀਫ਼ਾ ਦੇਣ ਮਗਰੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਮੈਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ। ਮਨ ਇੰਨਾ ਭਰਿਆ ਹੋਇਆ ਕਿ ਬੋਲਿਆ ਵੀ ਨਹੀਂ ਜਾ ਰਿਹਾ। ਉਨ੍ਹਾਂ ਦਾ ਸਾਰਾ ਪਰਿਵਾਰ ਇਕੱਠਾ ਹੋ ਗਿਆ ਹੈ। ਸਾਡੇ ਵਰਗੇ ਤਾਂ ਵਰਤਣ ਲਈ ਹੁੰਦੇ ਹਨ। ਸਮਰਥਕਾਂ ਦੀ ਰਾਏ ਨਾਲ ਅਗਲਾ ਫ਼ੈਸਲਾ ਲਵਾਂਗਾ।
ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਫ਼ੌਜ ਦੀ ਜੀਪ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਮੰਜ਼ਰ ਵੇਖ ਸਹਿਮੇ ਲੋਕ
ਦੱਸਣਯੋਗ ਹੈ ਕਿ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਵੀ ਸਨ ਅਤੇ 2 ਵਾਰ ਅਕਾਲੀ ਦਲ ਵੱਲੋਂ ਕਾਂਗਰਸ ਦੇ ਰਾਜਾ ਵੜਿੰਗ ਖ਼ਿਲਾਫ਼ ਚੋਣ ਲੜ ਚੁੱਕੇ ਹਨ। ਇਹ ਵੀ ਦੱਸਣਯੋਗ ਹੈ ਕਿ ਗਿੱਦੜਬਾਹਾ 'ਚ ਜ਼ਿਮਨੀ ਚੋਣ ਹੋਣੀ ਹੈ ਅਤੇ ਸੁਖਬੀਰ ਬਾਦਲ ਪਿਛਲੇ ਕੁਝ ਦਿਨਾਂ ਤੋਂ ਇਸ ਹਲਕੇ 'ਚ ਸਰਗਰਮ ਹਨ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਸੀ ਪਰ ਅਜੇ ਤੱਕ ਗਿੱਦੜਬਾਹਾ ਤੋਂ ਉਮੀਦਵਾਰ ਵਜੋਂ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਹਨ।
ਇਹ ਵੀ ਪੜ੍ਹੋ- ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਰਹੀ ਬੇਨਤੀਜਾ, ਸਰਵਣ ਪੰਧੇਰ ਨੇ ਦਿੱਤਾ ਵੱਡਾ ਬਿਆਨ
ਦੱਸ ਦੇਈਏ ਕਿ 18 ਅਗਸਤ ਨੂੰ ਗਿੱਦੜਬਾਹਾ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੀ ਗਈ ਮੀਟਿੰਗ ਦੌਰਾਨ ਡਿੰਪੀ ਨੇ ਕਿਹਾ ਸੀ ਕਿ ਮੈਂ ਸ਼ਰੇਆਮ ਕਹਿੰਦਾ ਹਾਂ ਕਿ ਅੱਜ ਜੋ ਕੁੱਝ ਵੀ ਹਾਂ, ਸੁਖਬੀਰ ਬਾਦਲ ਕਰਕੇ ਹਾਂ। ਲੋਕ ਬਹੁਤ ਅਫ਼ਵਾਹਾਂ ਉਡਾ ਰਹੇ ਹਨ ਪਰ ਇਹ ਦਰੱਖ਼ਤ ਹਿੱਲਣ ਵਾਲਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ