ਪਹਿਲਾਂ ਵੀ ਚੋਣਾਂ ਹਾਰਨ ਤੋਂ ਬਾਅਦ ਕੈਬਨਿਟ ਮੰਤਰੀ ਬਣਾਏ ਜਾਂਦੇ ਸਨ ਆਗੂ
Sunday, Jun 09, 2024 - 05:45 PM (IST)
ਲੁਧਿਆਣਾ (ਗੁਪਤਾ)-ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਕੇਂਦਰ 'ਚ ਹਾਰੇ ਹੋਏ ਆਗੂਆਂ ਨੂੰ ਮੰਤਰੀ ਬਣਾਉਣ ਦਾ ਰੁਝਾਨ ਪਹਿਲਾਂ ਤੋਂ ਚੱਲ ਰਿਹਾ ਹੈ। 1991 ਵਿੱਚ ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਨੇ ਡਾਕਟਰ ਮਨਮੋਹਨ ਸਿੰਘ ਨੂੰ ਮੰਤਰੀ ਬਣਾਇਆ ਸੀ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਅਰੁਣ ਜੇਤਲੀ ਅੰਮ੍ਰਿਤਸਰ ਲੋਕ ਸਭਾ ਤੋਂ ਚੋਣ ਹਾਰ ਗਏ ਸਨ ਪਰ ਬਾਅਦ ਵਿੱਚ ਉਨ੍ਹਾਂ ਨੂੰ ਮੋਦੀ ਸਰਕਾਰ ਵਿੱਚ ਕੇਂਦਰੀ ਵਿੱਤ ਮੰਤਰੀ ਬਣਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਮੰਤਰੀ ਬਣੇ ਰਵਨੀਤ ਬਿੱਟੂ ਨੂੰ ਰਾਜਾ ਵੜਿੰਗ ਨੇ ਦਿੱਤੀ ਵਧਾਈ, ਕਿਹਾ- 'ਚੰਗੀ ਗੱਲ ਹੈ ਪੰਜਾਬ ਲਈ ਕੰਮ ਹੋਣਗੇ'
ਇਸੇ ਤਰ੍ਹਾਂ ਅੰਮ੍ਰਿਤਸਰ ਲੋਕ ਸਭਾ 2019 ਵਿੱਚ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਵੀ ਚੋਣ ਹਾਰ ਗਏ ਸਨ ਪਰ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਬਣਾ ਕੇ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਸੀ। ਹੁਣ 2024 ਵਿੱਚ ਵੀ ਕੇਂਦਰੀ ਮੰਤਰੀ ਮੰਡਲ 'ਚ ਆਗੂ ਸ਼ਾਮਲ ਹੋ ਰਹੇ ਹਨ। ਭਾਵੇਂ ਲੁਧਿਆਣਾ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਚੋਣ ਹਾਰ ਗਏ ਸਨ ਪਰ ਉਨ੍ਹਾਂ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਜ਼ਿਕਰਯੋਗ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿੱਚ ਰਾਜ ਮੰਤਰੀ ਬਣਾ ਕੇ ਪੰਜਾਬ ਵਿੱਚ ਇਕ ਨਵਾਂ ਦਾਅ ਖੇਡਿਆ ਹੈ। ਇਸ ਵਾਰ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਪੰਜਾਬ ਤੋਂ ਇਕ ਵੀ ਸੀਟ ਨਹੀਂ ਮਿਲੀ, ਰਾਜ ਸਭਾ 'ਚ ਪੰਜਾਬ ਤੋਂ ਭਾਜਪਾ ਦਾ ਕੋਈ ਸੰਸਦ ਮੈਂਬਰ ਨਹੀਂ ਹੈ, ਜਿਸ ਦੇ ਚਲਦਿਆਂ ਲੁਧਿਆਣਾ ਲੋਕ ਸਭਾ ਤੋਂ ਬਹੁਤ ਘੱਟ ਵੋਟਾਂ ਨਾਲ ਹਾਰੇ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਕੇਂਦਰ ਵਿਚ ਰਾਜ ਮੰਤਰੀ ਬਣਾ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8