ਟਿਕਟ ਨਾ ਮਿਲਣ ਕਾਰਨ ਲੀਡਰ ਹੋ ਰਹੇ ਨਾਰਾਜ਼, ਸਿਆਸੀ ਗਲਿਆਰਿਆਂ 'ਚ ਗੂੰਜਿਆ- ''ਆਪਾਂ ਦੋਵੇਂ ਰੁੱਸ ਬੈਠੇ ਤਾਂ...''

Tuesday, Apr 23, 2024 - 01:36 AM (IST)

ਟਿਕਟ ਨਾ ਮਿਲਣ ਕਾਰਨ ਲੀਡਰ ਹੋ ਰਹੇ ਨਾਰਾਜ਼, ਸਿਆਸੀ ਗਲਿਆਰਿਆਂ 'ਚ ਗੂੰਜਿਆ- ''ਆਪਾਂ ਦੋਵੇਂ ਰੁੱਸ ਬੈਠੇ ਤਾਂ...''

ਚੰਡੀਗੜ੍ਹ (ਅੰਕੁਰ ਤਾਂਗੜੀ) : ਜਿਵੇਂ-ਜਿਵੇਂ ਪੰਜਾਬ ਵਿਚ ਗਰਮੀ ਵਧ ਰਹੀ ਹੈ ਉਵੇਂ ਹੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਦਾ ਪਾਰਾ ਵੀ ਵਧਦਾ ਜਾ ਰਿਹਾ ਹੈ। ਜਿਵੇਂ ਹੀ ਪਾਰਟੀਆਂ ਆਪਣੀ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਾ ਹੈ ਤਾਂ ਕੋਈ ਨਾ ਕੋਈ ਨੇਤਾ ਪਾਰਟੀ ਤੋਂ ਨਾਰਾਜ਼ ਹੋ ਜਾਂਦਾ ਹੈ ਤੇ ਪਾਰਟੀ ਅਗਲੀ ਰਣਨੀਤੀ ਨੂੰ ਭੁੱਲ ਕੇ ਰੁੱਸਿਆਂ ਨੂੰ ਮਨਾਉਣ ਵਿਚ ਲੱਗ ਜਾਂਦੀ ਹੈ। ਇਹ ਹਾਲ ਕਿਸੇ ਇਕ ਪਾਰਟੀ ਦਾ ਨਹੀਂ ਸਗੋਂ ਸਾਰੀਆਂ ਪਾਰਟੀਆਂ ਦਾ ਹੈ।

ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਪਾਰਟੀ ਤੋਂ ਨਾਰਾਜ਼ਗੀ ਦੇ ਚੱਲਦੇ ਭਾਜਪਾ ਵਿਚ ਸ਼ਾਮਲ ਹੋ ਗਏ। ਦੂਜੇ ਪਾਸੇ ਭਾਜਪਾ ਦੀ ਗੱਲ ਕਰੀਏ ਤਾਂ ਟਿਕਟ ਨਾ ਮਿਲਣ ਕਾਰਨ ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਵੀ ਪਾਰਟੀ ਤੋਂ ਨਾਰਾਜ਼ ਹੋ ਗਏ, ਪਰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੇ ਘਰ ਪਹੁੰਚੇ ਸਨ। ਇਸ ਬਾਰੇ ਆਮ ਜਨਤਾ ਨੂੰ ਹਾਲੇ ਤੱਕ ਸਾਫ ਨਹੀਂ ਹੋ ਸਕਿਆ ਕਿ ਉਹ ਹੁਣ ਨਾਰਾਜ਼ ਹਨ ਕਿ ਨਹੀਂ ?

ਇਹ ਵੀ ਪੜ੍ਹੋ- ਮਾਪਿਆਂ ਨੂੰ ਚਿੱਠੀ ਲਿਖ ਘਰੋਂ ਗਾਇਬ ਹੋਈ ਚੌਥੀ 'ਚ ਪੜ੍ਹਦੀ ਬੱਚੀ, ਲਿਖਿਆ- ''ਜਿੱਥੇ ਵੀ ਰਹਾਂਗੀ, ਖੁਸ਼ ਰਹਾਂਗੀ...''

ਇਸ ਦੇ ਨਾਲ ਹੀ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕੀਤੀ ਜਾਵੇ ਤਾਂ ਪਵਨ ਕੁਮਾਰ ਟੀਨੂੰ ਪਾਰਟੀ ਤੋਂ ਨਾਰਾਜ਼ਗੀ ਦੇ ਚੱਲਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਤੇ ਪਾਰਟੀ ਨੇ ਵੀ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਨਾਲ ਹੀ ਜੇਕਰ ਇਕ ਹੋਰ ਵੱਡੇ ਨੇਤਾ ਦੀ ਗੱਲ ਕਰੀਏ ਤਾਂ ਢੀਂਡਸਾ ਪਰਿਵਾਰ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਿਹਾ ਹੈ। ਇਹੀ ਕਾਰਨ ਹੈ ਕਿ ਅਕਾਲੀ ਦਲ ਦੇ ਸੀਨੀਅਰ ਨੇਤਾ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਬਹੁਤਾ ਖੁਸ਼ ਨਹੀਂ ਸਨ ਜਿਸ ਕਾਰਨ ਉਹ ਪਿਛਲੇ ਦਿਨੀ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਤੇ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਗਿਆ।

ਇਸੇ ਤਰ੍ਹਾਂ ਕਾਂਗਰਸ ਦੇ ਵਰਕਰ ਪਾਰਟੀ ਹਾਈ ਕਮਾਂਡ ਤੋਂ ਨਾਰਾਜ਼ ਨਜ਼ਰ ਆਏ ਹਨ। ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਜਲੰਧਰ ਦਾ ਚੌਧਰੀ ਪਰਿਵਾਰ ਪਾਰਟੀ ਤੋਂ ਨਾਰਾਜ਼ ਹੋ ਗਿਆ ਜਿਸ ਤੋਂ ਬਾਅਦ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਨੇ ਭਾਜਪਾ ਜੁਆਇਨ ਕਰ ਲਈ। ਉਨ੍ਹਾਂ ਦੇ ਪੁੱਤਰ ਵੀ ਕਾਂਗਰਸ ਵਿਚ ਹੋ ਕੇ ਚਰਨਜੀਤ ਚੰਨੀ ਨੂੰ ਟਿਕਟ ਦੇਣ ’ਤੇ ਖੁਸ਼ ਨਹੀਂ। ਉਹ ਵੀ ਚੰਨੀ ’ਤੇ ਲਗਾਤਾਰ ਸ਼ਬਦਾਂ ਨਾਲ ਹਮਲਾ ਕਰ ਰਹੇ ਹਨ।

ਇਹ ਵੀ ਪੜ੍ਹੋ- ਵੱਡੀ ਖ਼ਬਰ- ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ, ਜਾਣੋ ਫਰੀਦਕੋਟ ਤੋਂ ਕੌਣ ਉਤਰੇਗਾ ਮੈਦਾਨ 'ਚ

ਇਸੇ ਤਰ੍ਹਾਂ ਜਲੰਧਰ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਮਹਿੰਦਰ ਸਿੰਘ ਕੇ.ਪੀ. ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤੇ ਪਾਰਟੀ ਨੇ ਉਨ੍ਹਾਂ ਨੂੰ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਇਸੇ ਤਰ੍ਹਾਂ ਪਟਿਆਲਾ ਤੋਂ ਸਾਬਕਾ ਸੰਸਦ ਧਰਮਵੀਰ ਗਾਂਧੀ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਉਥੋਂ ਦੇ ਲੋਕਲ ਲੀਡਰ ਪਾਰਟੀ ਤੋਂ ਨਾਰਾਜ਼ ਹੋ ਗਏ ਹਨ। ਇਸੇ ਤਰ੍ਹਾਂ ਇਕ ਸਾਬਕਾ ਕਾਂਗਰਸੀ ਨੇਤਾ ਦੀ ਗੱਲ ਕੀਤੀ ਜਾਵੇ ਤਾਂ ਉਸ ਨੇ ਆਮ ਆਦਮੀ ਪਾਰਟੀ ਅੱਗੇ ਸ਼ਰਤ ਰੱਖੀ ਕਿ ਉਸ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਜਾਵੇ ਪਰ ਪਾਰਟੀ ਦਾ ਕਹਿਣਾ ਸੀ ਕਿ ਅਸੀਂ ਤੁਹਾਨੂੰ ਪਾਰਟੀ ਵਿਚ ਸ਼ਾਮਲ ਕਰ ਲਵਾਂਗੇ ਪਰ ਅਸੀਂ ਤੁਹਾਨੂੰ ਟਿਕਟ ਨਹੀਂ ਦੇਣੀ। ਤੁਸੀਂ ਬਿਨ੍ਹਾਂ ਸ਼ਰਤ ਪਾਰਟੀ ਵਿਚ ਸ਼ਾਮਲ ਹੋ ਸਕਦੇ ਹੋ।

ਸ਼੍ਰੋਮਣੀ ਅਕਾਲੀ ਦਲ ਦੇ ਇਕ ਨੇਤਾ ਦੀ ਗੱਲ ਕੀਤੀ ਜਾਵੇ ਤਾਂ ਉਸ ਨੂੰ ਟਿਕਟ ਇਸ ਕਾਰਨ ਨਹੀਂ ਦਿੱਤੀ ਗਈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਉਸ ਦੇ ਏਰੀਏ ਦਾ ਸਰਵੇ ਕਰਵਾਇਆ ਸੀ ਕਿ ਇਹ ਨੇਤਾ ਪਾਰਟੀ ਲਈ ਸਹੀ ਸਾਬਿਤ ਹੋਵੇਗਾ ਕਿ ਨਹੀਂ, ਪਰ ਉਹ ਸਰਵੇ ਵਿਚ ਫੇਲ੍ਹ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਇਕ ਸੀਨੀਅਰ ਆਗੂ ਨੇ ਦੱਸਿਆ ਜਦੋਂ ਸਰਵੇ ਆਇਆ ਤਾਂ ਜਿਹੜੇ ਲੋਕਾਂ ਨੂੰ ਸਰਵੇ ਲਈ ਭੇਜਿਆ ਸੀ ਉਨ੍ਹਾਂ ਚੋਂ ਇਕ ਨੇ ਦੱਸਿਆ ਸਰ ਜੀ ’ਅੱਲੇ ਨਾ ਪੱਲੇ ਨਾ ਫਿਰ ਵੀ ਬੱਲੇ-ਬੱਲੇ’।

ਇਹ ਵੀ ਪੜ੍ਹੋ- ਛੁੱਟੀ ਲੈ ਕੇ ਘਰ ਪਰਤੇ ਫੌਜੀ ਜਵਾਨ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ, ਮੰਗੇਤਰ ਦੀ ਵੀ ਹਾਲਤ ਨਾਜ਼ੁਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News