ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਵਾਲਿਆਂ 'ਤੇ ਪਰਚਾ
Monday, Oct 23, 2017 - 01:11 AM (IST)
ਧਨੌਲਾ, (ਰਵਿੰਦਰ)– ਬਡਬਰ ਦੇ 3 ਨੌਜਵਾਨਾਂ 'ਤੇ ਇਕ ਨੌਜਵਾਨ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਪੁਲਸ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣੇਦਾਰ ਸਤਿਨਾਮ ਸਿੰਘ ਨੇ ਦੱਸਿਆ ਕਿ ਅੰਗਰੇਜ਼ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਬਡਬਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਨੂੰ ਰਸਤੇ 'ਚ ਗਗਨਦੀਪ ਸਿੰਘ ਪੁੱਤਰ ਸੁਖਚੈਨ ਸਿੰਘ, ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਬੱਬੂ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਬਡਬਰ ਨੇ ਘੇਰ ਕੇ ਕੁੱਟਮਾਰ ਕੀਤੀ। ਥਾਣੇਦਾਰ ਸਤਿਨਾਮ ਸਿੰਘ ਨੇ ਕਿਹਾ ਕਿ ਪੀੜਤ ਦੇ ਬਿਆਨਾਂ 'ਤੇ ਉਕਤ ਤਿੰਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਜਦੋਂਕਿ ਮੁਲਜ਼ਮ ਅਜੇ ਫਰਾਰ ਹਨ।
