ਲੇਹ ਵਿਖੇ ਫੌਜੀ ਨੌਜਵਾਨ ਨੂੰ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, ਹੋਈ ਮੌਤ

Monday, Nov 08, 2021 - 04:00 PM (IST)

ਗੁਰਦਾਸਪੁਰ (ਸਰਬਜੀਤ) - ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਪੈਂਦੇ ਪਿੰਡ ਧਾਵੇ ਦੇ ਰਹਿਣ ਵਾਲੇ ਫੌਜੀ ਨੌਜਵਾਨ ਦੀ ਡਿਊਟੀ ਦੌਰਾਨ ਮੌਤ ਹੋਣ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ। ਫੌਜੀ ਨੌਜਵਾਨ ਦੀ ਪਛਾਣ ਜਦਮੋਹਨ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਲੇਹ ’ਚ ਨੌਕਰੀ ਕਰਦਾ ਸੀ। ਫੌਜੀ ਦੀ ਮੌਤ ਹੋ ਜਾਣ ’ਤੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਭਾਰੀ ਸਦਮਾ ਲੱਗਾ ਹੈ।

ਪੜ੍ਹੋ ਇਹ ਵੀ ਖ਼ਬਰ ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੌਜੀ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਮੁੰਡੇ ਜਗਮੋਹਨ ਸਿੰਘ ਦੀ ਲੇਹ ਵਿਚ ਡਿਊਟੀ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਦੇਰ ਸ਼ਾਮ ਪਤਾ ਚੱਲਿਆ ਸੀ ਕਿ ਜਗਮੋਹਨ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ ਹੈ। ਜਗਮੋਹਣ ਸਿੰਘ ਦੀ 18 ਸਾਲ ਦੇ ਕਰੀਬ ਸੇਵਾ ਹੋਣ ’ਤੇ ਹੁਣ ਉਹ ਸੂਬੇਦਾਰ ਦੇ ਰੈਂਕ ਪ੍ਰਰਾਪਤ ਕਰਨ ਵਾਲਾ ਸੀ। ਇਸ ਸਬੰਧ ਵਿਚ ਥਾਣਾ ਕਾਹਨੂੰਵਾਨ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਫ਼ੌਜੀ ਨੌਜਵਾਨ ਦੀ ਲਾਸ਼ ਦਾ ਪਿੰਡ ਪਹੁੰਚਣ ’ਤੇ ਸੰਸਕਾਰ ਕਰ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ

 

 


rajwinder kaur

Content Editor

Related News