ਭਰਾ ਨੂੰ ਛੱਡ ਕੇ ਆ ਰਹੇ ਨੌਜਵਾਨ ਨਾਲ ਰਸਤੇ ''ਚ ਵਾਪਰ ਗਿਆ ਭਾਣਾ, ਕੰਬਾਈਨ ਨਾਲ ਟੱਕਰ ਮਗਰੋਂ ਹੋਈ ਮੌਤ
Sunday, Nov 03, 2024 - 03:57 AM (IST)
 
            
            ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)- ਸ੍ਰੀ ਹਰਗੋਬਿੰਦਪੁਰ ਸਾਹਿਬ ਇਲਾਕੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੰਬਾਇਨ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸਾਹਿਬਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਬੁੱਲਪੁਰ ਆਪਣੇ ਭਰਾ ਨੂੰ ਬੱਸ ਸਟੈਂਡ ਸ੍ਰੀ ਹਰਗੋਬਿੰਦਪੁਰ ਸਾਹਿਬ ਛੱਡਣ ਲਈ ਗਿਆ ਸੀ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਸਿਆਸੀ ਚਰਚਾ
ਉਨ੍ਹਾਂ ਦੱਸਿਆ ਕਿ ਜਦ ਸਾਹਿਬਪ੍ਰੀਤ ਸਿੰਘ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਸ੍ਰੀ ਹਰਗੋਬਿੰਦਪੁਰ ਸਾਹਿਬ-ਗੁਰਦਾਸਪੁਰ ਰੋਡ ’ਤੇ ਇਕ ਕੰਬਾਇਨ ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਕਾਰਨ ਸਾਹਿਬਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਫ਼ਿਲਮ ਦੇਖਣ ਗਏ ਸੀ ਡਾਕਟਰ ਸਾਬ੍ਹ, ਪਿੱਛੋਂ ਘਰ 'ਚ ਪੈ ਗਿਆ 'ਸੀਨ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                            