ਸੰਗਰੂਰ ਜ਼ਿਲੇ ਦੀ ਜੇਲ ''ਚ ਕਾਨੂੰਨੀ ਸਹਾਇਤਾ ਸੈਮੀਨਾਰ ਦਾ ਕੀਤਾ ਆਯੋਜਨ

11/13/2017 5:56:54 PM


ਸੰਗਰੂਰ (ਬੇਦੀ) - ਸ੍ਰੀ. ਟੀ. ਪੀ. ਐੱਸ. ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ.ਨਗਰ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐਸ.ਨਗਰ ਦੇ ਹੁਕਮਾਂ ਅਨੁਸਾਰ ਅਤੇ ਸ੍ਰੀਮਤੀ ਅਮਰਜੋਤ ਭੱਟੀ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਤੇ ਸ੍ਰੀ ਤੇਜ ਪ੍ਰਤਾਪ ਸਿੰਘ ਰੰਧਾਵਾ ਸਿਵਲ ਜੱਜ (ਸੀਨੀਅਰ ਡਵੀਜ਼ਨ) ਸੀ. ਜੇ.ਐਮ. ਕਮ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ਅਧੀਨ ਜ਼ਿਲਾ ਜੇਲ, ਸੰਗਰੂਰ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ।
ਸੈਮੀਨਾਰ ਦਾ ਮੁੱਖ ਮੰਤਵ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਦਿੱਤੀਆਂ ਜਾ ਰਹੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰੰਧਾਵਾ ਨੇ ਦੱਸਿਆ ਕਿ ਜਿਹੜੇ ਹਵਾਲਾਤੀ ਮਾਲੀ ਹਾਲਤ ਤੋਂ ਕਮਜੋਰ ਹੋਣ ਕਾਰਨ ਆਪਣਾ ਵਕੀਲ ਨਹੀਂ ਕਰ ਸਕਦੇ, ਲਈ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਮੁਫ਼ਤ ਵਿਚ ਵਕੀਲ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਜਿਹੜੇ ਕੈਦੀਆਂ ਨੂੰ ਸਜ਼ਾ ਹੋ ਚੁੱਕੀ ਹ, ਉਹ ਮਾਨਯੋਗ ਹਾਈਕੋਰਟ ਜਾਂ ਮਾਨਯੋਗ ਸੁਪਰੀਮ ਕੋਰਟ ਅਪੀਲ ਪਾਉਣ ਲਈ ਇਸ ਅਥਾਰਟੀ ਤੋਂ ਮੁਫ਼ਤ ਐਡਵੋਕੇਟ ਲੈ ਸਕਦੇ ਹਨ।