ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬੁਲਾਉਣ ਨੂੰ ਗਵਰਨਰ ਨੇ ਦਿੱਤੀ ਪ੍ਰਵਾਨਗੀ
Tuesday, Dec 23, 2025 - 12:52 PM (IST)
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੀਆਂ ਸੋਧਾਂ ਦੇ ਵਿਰੋਧ ਵਿਚ ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਵਿਸ਼ੇਸ਼ ਇਜਲਾਸ 30 ਦਸੰਬਰ ਨੂੰ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੀ ਅਸੀਂ ਮਨਰੇਗਾ ਸਕੀਮ ਦਾ ਨਾਂ ਬਦਲੇ ਜਾਣ ਦੇ ਖ਼ਿਲਾਫ਼ ਨਹੀਂ ਹਾਂ ਪਰ ਜਿਹੜੀਆਂ ਸੋਧਾਂ ਕੀਤੀਆਂ ਗਈਆਂ ਹਨ, ਉਸ ਨਾਲ ਗਰੀਬ ਲੋਕਾਂ ਦਾ ਹੱਕ ਖੋਹਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਆਇਆ ਵਿਵਾਦਾਂ 'ਚ, ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ
ਉਨ੍ਹਾਂ ਕਿਹਾ ਕਿ ਇਸੇ ਮੁੱਦੇ 'ਤੇ ਚਰਚਾ ਲਈ ਅਸੀਂ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ, ਜੋ ਕਿ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਅਸੀਂ ਇਸ ਸਕੀਮ 'ਚ ਕੀਤੀਆਂ ਗਈਆਂ ਸੋਧਾਂ ਬਾਰੇ ਵਿਧਾਨ ਸਭਾ ਅੰਦਰ ਵਿਚਾਰ-ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਪੈ ਰਹੀ ਸੰਘਣੀ ਧੁੰਦ ਦੇ ਚੱਲਦਿਆਂ ਸਕੂਲਾਂ ਨੂੰ ਲੈ ਸਰਕਾਰ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
