ਵਿਧਾਨ ਸਭਾ ਇਜਲਾਸ : ਪਰਗਟ ਸਿੰਘ ਦਾ ਪੰਜਾਬ ਸਰਕਾਰ 'ਤੇ ਵੱਡਾ ਹਮਲਾ
Friday, Oct 23, 2026 - 06:27 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਭਾਰੀ ਹੰਗਾਮਾ ਹੋ ਗਿਆ। ਕਾਰਵਾਈ ਦੀ ਸ਼ੁਰੂਆਤ 'ਤੇ ਹੀ ਕਾਂਗਰਸ ਨੇ ਮੰਗ ਕੀਤੀ ਕਿ ਸਰਕਾਰ ਸਭ ਤੋਂ ਪਹਿਲਾਂ ਸੂਬੇ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕਰਵਾਵੇ। ਇਸ ਦੌਰਾਨ ਜਦੋਂ ਇਹ ਮੰਗ ਨਾ ਮੰਨੀ ਗਈ ਤਾਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿਚੋਂ ਵਾਕ ਆਊਟ ਕਰ ਦਿੱਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਲਿਆਂ ਨੇ ਬਸੰਤੀ ਪੱਗਾ ਬੰਨ੍ਹ ਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਭਗੌੜੇ, ਦਿੱਲੀ ਦੇ ਧਾੜਵੀ ਅਤੇ ਦਿੱਲੀ ਤੋਂ ਨਕਾਰੇ ਹੋਏ ਲੀਡਰਾਂ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਦਾ ਕਲਾਕਾਰ ਹੋਣ ਦੇ ਨਾਤੇ ਬਹੁਤ ਇੱਜ਼ਤ ਕਰਦੇ ਸੀ ਪਰ ਜੋ ਪੰਜਾਬ ਨਾਲ ਤੁਸੀਂ ਤੇ ਤੁਹਾਡੀ ਧਾੜਵੀ ਟੀਮ ਨੇ ਕੀਤਾ, ਉਹ ਬਹੁਤ ਮਾੜਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ
ਪਰਗਟ ਸਿੰਘ ਨੇ ਕਿਹਾ ਕਿ ਲੋਕ ਕਦੋਂ ਉਠਦੇ ਹਨ, ਜਦੋਂ ਸੂਬੇ ਵਿਚ ਲੋਕਤੰਤਰ ਖਤਮ ਹੋ ਜਾਂਦਾ ਹੈ, ਕੇਂਦਰ ਵਿਚ ਮੋਦੀ ਸਰਕਾਰ ਤੇ ਪੰਜਾਬ ਵਿਚ ਕੇਜਰੀਵਾਲ ਤੇ ਭਗਵੰਤ ਮਾਨ ਨੇ ਲੋਕਤੰਤਰ ਖਤਮ ਕਰ ਦਿੱਤਾ ਹੈ। ਨਸ਼ੇ 'ਤੇ ਸਵਾਲ ਪੁੱਛਣ ਵਾਲਿਆਂ ਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਈ. ਡੀ. ਨੇ 10 ਹਜ਼ਾਰ ਕਰੋੜ ਦਾ ਘੁਟਾਲਾ ਲੱਭਿਆ। ਅੱਜ ਜਿਹੜੀ ਬਿਊਰੋਕ੍ਰੇਸੀ ਵਿਚ ਗਿਰਾਵਟ ਆਈ ਹੈ, ਇਹ ਦੇਸ਼ ਲਈ ਸ਼ਰਮ ਦੀ ਗੱਲ ਹੈ। ਅਸਲੀਅਤ ਤਾਂ ਇਹ ਹੈ ਕਿ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਹੀ ਨਹੀਂ ਰਹੀ। ਪਰਗਟ ਸਿੰਘ ਨੇ ਕਿਹਾ ਕਿ ਉਹ ਵਿਧਾਨ ਸਭਾ ਵਿਚ ਲਾਹਣਤੀ ਪੱਤਰ ਲੈ ਕੇ ਆਏ ਸੀ, ਜਿਸ ਨੂੰ ਉਹ ਮੁੱਖ ਮੰਤਰੀ ਜਾਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਨੂੰ ਸੌਂਪਣਾ ਚਾਹੁੰਦੇ ਸੀ ਪਰ ਇਹ ਦੋਵੇਂ ਭਗੌੜੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਤਨਖਾਹ ਦੇ ਬਰਾਬਰ ਬੋਨਸ ਦੇਣ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
