ਸਾਰੇ ਧਾਰਮਿਕ ਆਯੋਜਨ ਮਿਲਜੁਲ ਕੇ ਮਨਾਉਣੇ ਚਾਹੀਦੇ ਹਨ: ਪ੍ਰਗਟ ਸਿੰਘ
Monday, Feb 12, 2018 - 11:30 AM (IST)
ਜਲੰਧਰ (ਮਹੇਸ਼)— ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 641ਵੇਂ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿਚ ਪਿੰਡ ਕੋਟ ਖੁਰਦ ਵਿਖੇ ਐਤਵਾਰ ਨੂੰ ਕਰਵਾਏ ਗਏ ਵਿਸ਼ਾਲ ਸਮਾਗਮ 'ਚ ਹਲਕਾ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਅਤੇ ਇਸੇ ਨਗਰੀ ਦੇ ਉੱਘੇ ਕਿਸਾਨ ਆਗੂ ਜਸਬੀਰ ਸਿੰਘ ਕੋਟ, ਨੰਬਰਦਾਰ ਸੁਰਿੰਦਰ ਸਿੰਘ ਸ਼ਿੰਦਾ ਕੋਟ ਉਚੇਚੇ ਤੌਰ 'ਤੇ ਸ਼ਾਮਲ ਹੋਏ। ਵਿਧਾਇਕ ਪ੍ਰਗਟ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰੇ ਧਾਰਮਿਕ ਆਯੋਜਨ ਆਪਸ ਵਿਚ ਮਿਲਜੁਲ ਕੇ ਮਨਾਉਣੇ ਚਾਹੀਦੇ ਹਨ। ਇਸ ਨਾਲ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਇਸੇ ਦੌਰਾਨ ਜਸਬੀਰ ਸਿੰਘ ਕੋਟ ਨੇ ਪ੍ਰਬੰਧਕ ਕਮੇਟੀ ਨੂੰ 31 ਹਜ਼ਾਰ ਰੁਪਏ ਦੀ ਰਾਸ਼ੀ ਵੀ ਭੇਟ ਕੀਤੀ ਜੋ ਕਿ ਵਿਧਾਇਕ ਨੇ ਕਮੇਟੀ ਮੈਂਬਰਾਂ ਨੂੰ ਸੌਂਪੀ।
ਸਰਪੰਚ ਦਵਿੰਦਰ ਕੁਮਾਰ ਅਤੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੇ ਅਹੁਦੇਦਾਰਾਂ ਨੇ ਵਿਧਾਇਕ ਪ੍ਰਗਟ ਸਿੰਘ, ਜਸਬੀਰ ਸਿੰਘ ਕੋਟ ਅਤੇ ਨੰਬਰਦਾਰ ਸੁਰਿੰਦਰ ਸਿੰਘ ਸ਼ਿੰਦਾ ਨੂੰ ਸਿਰੋਪਾਓ ਵੀ ਭੇਟ ਕੀਤਾ। ਇਸ ਮੌਕੇ ਭਜਨਾ ਰਾਮ, ਪ੍ਰੇਮ ਨਾਥ, ਗਿਆਨ ਸਿੰਘ, ਚਰਨ ਸਿੰਘ, ਜਗਤ ਰਾਮ, ਨਿਰਮਲ ਚੰਦ, ਰਾਜ ਕੁਮਾਰ, ਮਦਨ ਲਾਲ, ਹੁਸਨ ਲਾਲ ਵੀ ਹਾਜ਼ਰ ਸਨ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
